ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦਿੱਤਾ

ਚੰਡੀਗੜ੍ਹ ਨੈਸ਼ਨਲ ਪੰਜਾਬ

ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦਿੱਤਾ


ਨਵੀਂ ਦਿੱਲੀ, 17 ਸਤੰਬਰ,ਬੋਲੇ ਪੰਜਾਬ ਬਿਊਰੋ :


ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਉਪ ਰਾਜਪਾਲ ਵੀਕੇ ਸਕਸੈਨਾ ਨਾਲ ਮੁਲਾਕਾਤ ਤੋਂ ਬਾਅਦ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਇਹ ਐਲਾਨ ਦੋ ਦਿਨ ਪਹਿਲਾਂ ਆਮ ਆਦਮੀ ਪਾਰਟੀ ਦਫ਼ਤਰ ਵਿਖੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕੀਤਾ ਸੀ। ਅਸਤੀਫਾ ਦੇਣ ਤੋਂ ਪਹਿਲਾਂ ਕੇਜਰੀਵਾਲ ਨੇ ਆਤਿਸ਼ੀ ਮਾਰਲੇਨਾ ਨੂੰ ਆਪਣਾ ਉੱਤਰਾਧਿਕਾਰੀ ਚੁਣ ਲਿਆ ਹੈ। ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਅੱਜ ਮੰਗਲਵਾਰ ਦੁਪਹਿਰ ਨੂੰ ਅਹੁਦੇ ਤੋਂ ਅਸਤੀਫਾ ਦੇਣ ਲਈ ਸਕੱਤਰੇਤ ਪਹੁੰਚੇ।
ਕੇਜਰੀਵਾਲ ਆਪਣੇ ਕੈਬਨਿਟ ਸਾਥੀਆਂ ਨਾਲ ਸਕੱਤਰੇਤ ਪਹੁੰਚੇ। ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੀ ਆਗੂ ਆਤਿਸ਼ੀ ਵੀ ਮੌਜੂਦ ਸੀ, ਜਿਨ੍ਹਾਂ ਨੂੰ ਅੱਜ ਵਿਧਾਇਕ ਦਲ ਦੀ ਮੀਟਿੰਗ ਵਿੱਚ ਕੇਜਰੀਵਾਲ ਦਾ ਉੱਤਰਾਧਿਕਾਰੀ ਚੁਣਿਆ ਗਿਆ।

Leave a Reply

Your email address will not be published. Required fields are marked *