ਐਨਆਈਏ ਵੱਲੋਂ ਬਹਿਬਲ ਕਲਾਂ ਇਨਸਾਫ਼ ਮੋਰਚੇ ਦੇ ਆਗੂ ਸੁਖਰਾਜ ਸਿੰਘ ਨਿਆਮੀਵਾਲਾ ਤਲਬ

ਚੰਡੀਗੜ੍ਹ ਪੰਜਾਬ

ਐਨਆਈਏ ਵੱਲੋਂ ਬਹਿਬਲ ਕਲਾਂ ਇਨਸਾਫ਼ ਮੋਰਚੇ ਦੇ ਆਗੂ ਸੁਖਰਾਜ ਸਿੰਘ ਨਿਆਮੀਵਾਲਾ ਤਲਬ


ਚੰਡੀਗੜ੍ਹ, 17 ਸਤੰਬਰ,ਬੋਲੇ ਪੰਜਾਬ ਬਿਊਰੋ :


ਸੁਖਰਾਜ ਸਿੰਘ ਨਿਆਮੀਵਾਲਾ ਨੂੰ NIA ਨੇ ਤਲਬ ਕੀਤਾ ਹੈ।ਉਨ੍ਹਾਂ ਨੂੰ 19 ਸਤੰਬਰ ਨੂੰ ਦਿੱਲੀ ‘ਚ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ। ਸੁਖਰਾਜ ਸਿੰਘ ਬਹਿਬਲ ਕਲਾਂ ਇਨਸਾਫ਼ ਮੋਰਚੇ ਦੇ ਆਗੂ ਵੀ ਹਨ। ਇਸ ਦੇ ਨਾਲ ਹੀ ਉਹ ਬਹਿਬਲ ਕਲਾਂ ਗੋਲੀਕਾਂਡ ਚ ਸ਼ਹੀਦ ਹੋਏ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਵੀ ਹਨ। 
ਕੁੱਝ ਦਿਨ ਪਹਿਲਾਂ ਸੁਖਰਾਜ ਸਿੰਘ ਨਿਆਮੀਵਾਲਾ ਨੇ ਪ੍ਰੈੱਸ ਕਾਨਫਰੰਸ ਕਰਕੇ ਗਿੱਦੜਬਾਹਾ ਤੋਂ ਜ਼ਿਮਨੀ ਚੋਣ ਲ਼ੜਨ ਦਾ ਐਲਾਨ ਕੀਤਾ ਸੀ।ਉਨ੍ਹਾਂ ਨੇ ਕਿਹਾ ਸੀ ਕਿ ਉਹ ਆਜ਼ਾਦ ਚੋਣ ਲੜਨਗੇ। ਉਨ੍ਹਾਂ ਨੇ ਕਿਹਾ ਸੀ ਕਿ ਮੈਂ ਪੰਥਕ ਉਮੀਦਵਾਰ ਵਜੋਂ ਲੜਾਂਗਾ। ਸੁਖਰਾਜ ਸਿੰਘ ਨੇ ਇਲਾਕਾ ਨਿਵਾਸੀਆਂ ਨੂੰ ਸਾਥ ਦੇਣ ਦੀ ਅਪੀਲ ਵੀ ਕੀਤੀ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।