ਬੀਐਸਐਫ ਵਲੋਂ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਆ ਢੇਰ
ਅੰਮ੍ਰਿਤਸਰ, 17 ਸਤੰਬਰ,ਬੋਲੇ ਪੰਜਾਬ ਬਿਊਰੋ :
ਸੋਮਵਾਰ ਦੇਰ ਰਾਤ ਪਿੰਡ ਰਤਨ ਖੁਰਦ ਇਲਾਕੇ ਵਿੱਚ ਬੀਐਸਐਫ ਦੇ ਜਵਾਨਾਂ ਨੇ ਪਾਕਿਸਤਾਨ ਵਾਲੇ ਪਾਸਿਓਂ ਭਾਰਤ ਵਿੱਚ ਦਾਖ਼ਲ ਹੋਏ ਇੱਕ ਘੁਸਪੈਠੀਏ ਨੂੰ ਮਾਰ ਦਿੱਤਾ। ਨੌਜਵਾਨ ਹਨੇਰੇ ਦਾ ਫਾਇਦਾ ਉਠਾ ਕੇ ਭਾਰਤੀ ਸਰਹੱਦ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ।
ਜਾਣਕਾਰੀ ਅਨੁਸਾਰ ਸੋਮਵਾਰ ਰਾਤ ਕਰੀਬ 9:15 ਵਜੇ ਬੀਐਸਐਫ ਦੇ ਜਵਾਨਾਂ ਨੇ ਪਿੰਡ ਰਤਨ ਖੁਰਦ ਕੰਡਿਆਲੀ ਤਾਰ ਨੇੜੇ ਕੁਝ ਹਿਲਜੁਲ ਹੁੰਦੀ ਦੇਖੀ। ਇਸ ਤੋਂ ਬਾਅਦ ਬੀਐਸਐਫ ਦੇ ਜਵਾਨ ਤੁਰੰਤ ਚੌਕਸ ਹੋ ਗਏ ਅਤੇ ਮੌਕੇ ’ਤੇ ਜਾ ਕੇ ਦੇਖਿਆ ਕਿ ਇੱਕ ਪਾਕਿਸਤਾਨੀ ਵਿਅਕਤੀ ਭਾਰਤੀ ਸਰਹੱਦ ਵਿੱਚ ਦਾਖ਼ਲ ਹੋ ਰਿਹਾ ਸੀ। ਬੀਐਸਐਫ ਜਵਾਨਾਂ ਦੀਆਂ ਚੇਤਾਵਨੀਆਂ ਦੇ ਬਾਵਜੂਦ ਘੁਸਪੈਠੀਏ ਨੇ ਭਾਰਤੀ ਸਰਹੱਦ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਜਾਰੀ ਰੱਖੀ। ਬੀਐਸਐਫ ਦੇ ਜਵਾਨਾਂ ਨੇ ਗੋਲੀਬਾਰੀ ਕੀਤੀ, ਜਿਸ ਕਾਰਨ ਘੁਸਪੈਠੀਏ ਦੀ ਮੌਤ ਹੋ ਗਈ।
ਜਾਂਚ ਦੌਰਾਨ ਬੀਐਸਐਫ ਦੇ ਜਵਾਨਾਂ ਨੇ ਘੁਸਪੈਠੀਆਂ ਕੋਲੋਂ 270 ਰੁਪਏ ਦੀ ਪਾਕਿਸਤਾਨੀ ਕਰੰਸੀ ਬਰਾਮਦ ਕੀਤੀ ਗਈ। ਲਾਸ਼ ਨੂੰ ਥਾਣਾ ਘਰਿੰਡਾ ਦੇ ਹਵਾਲੇ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।