ਪੰਜਾਬ ‘ਚ ਬੇਟੇ ਨੇ ਕੀਤਾ ਪਿਤਾ ਦਾ ਕਤਲ

ਚੰਡੀਗੜ੍ਹ ਪੰਜਾਬ

ਪੰਜਾਬ ‘ਚ ਬੇਟੇ ਨੇ ਕੀਤਾ ਪਿਤਾ ਦਾ ਕਤਲ


ਬਠਿੰਡਾ, 17 ਸਤੰਬਰ,ਬੋਲੇ ਪੰਜਾਬ ਬਿਊਰੋ :


ਜ਼ਿਲ੍ਹੇ ਦੇ ਪਿੰਡ ਨਾਥਪੁਰਾ ਵਿੱਚ ਇੱਕ ਪੁੱਤਰ ਨੇ ਆਪਣੇ ਹੀ ਪਿਤਾ ਦਾ ਕਤਲ ਕਰ ਦਿੱਤਾ। ਘਟਨਾ ਸੋਮਵਾਰ ਦੇਰ ਰਾਤ ਉਸ ਸਮੇਂ ਵਾਪਰੀ, ਜਦੋਂ ਉਸ ਦਾ ਪਿਤਾ ਸੌਂ ਰਿਹਾ ਸੀ ਅਤੇ ਦੋਸ਼ੀ ਪੁੱਤਰ ਨੇ ਕਹੀ ਨਾਲ ਹਮਲਾ ਕਰ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ।
ਪੁਲਿਸ ਵੱਲੋਂ ਕੀਤੀ ਗਈ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮ੍ਰਿਤਕ ਪਿਤਾ ਸ਼ਰਾਬ ਪੀਣ ਦਾ ਆਦੀ ਸੀ ਅਤੇ ਅਕਸਰ ਸ਼ਰਾਬ ਪੀ ਕੇ ਆਪਣੀ ਪਤਨੀ ਅਤੇ ਪੁੱਤਰ ਦੀ ਬੇਰਹਿਮੀ ਨਾਲ ਕੁੱਟਮਾਰ ਕਰਦਾ ਸੀ।
ਬੀਤੀ ਸੋਮਵਾਰ ਰਾਤ ਵੀ ਉਸ ਨੇ ਸ਼ਰਾਬ ਦੇ ਨਸ਼ੇ ਵਿੱਚ ਆਪਣੀ ਪਤਨੀ ਅਤੇ ਪੁੱਤਰ ਦੀ ਕੁੱਟਮਾਰ ਕੀਤੀ ਸੀ। ਇਸ ਤੋਂ ਗੁੱਸੇ ‘ਚ ਆ ਕੇ ਬੇਟੇ ਨੇ ਘਰ ‘ਚ ਪਈ ਕਹੀ ਨਾਲ ਪਿਤਾ ਦਾ ਕਤਲ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੰਗਲਵਾਰ ਸਵੇਰੇ ਥਾਣਾ ਨਥਾਣਾ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

Leave a Reply

Your email address will not be published. Required fields are marked *