ਮੁਲਾਜ਼ਮਾਂ ਨੇ ਲਾਡੋਵਾਲ ਟੋਲ ਪਲਾਜ਼ਾ ਫ੍ਰੀ ਕਰਨ ਦਾ ਐਲਾਨ ਫ਼ਿਲਹਾਲ ਟਾਲਿਆ
ਲੁਧਿਆਣਾ, 17 ਸਤੰਬਰ, ਬੋਲੇ ਪੰਜਾਬ ਬਿਊਰੋ ;
ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ ਦੇ ਮੁਲਾਜ਼ਮਾਂ ਨੇ ਅੱਜ ਤੋਂ ਟੋਲ ਪਲਾਜ਼ਾ ਮੁਕਤ ਕਰਨ ਦਾ ਐਲਾਨ ਫ਼ਿਲਹਾਲ ਟਾਲ ਦਿੱਤਾ ਹੈ। ਕੰਪਨੀ ਨੇ ਮੁਲਾਜ਼ਮਾਂ ਦੀਆਂ ਮੰਗਾਂ ਲਈ 4 ਦਿਨ ਦਾ ਸਮਾਂ ਮੰਗਿਆ ਹੈ, ਉਸ ਤੋਂ ਬਾਅਦ ਹੀ ਅਗਲੀ ਰਣਨੀਤੀ ਬਣਾਈ ਜਾਵੇਗੀ। ਮੁਲਾਜ਼ਮਾਂ ਨੇ 4 ਦਿਨਾਂ ਅੰਦਰ ਮੰਗਾਂ ਪੂਰੀਆਂ ਨਾ ਹੋਣ ’ਤੇ ਮੁੜ ਸੰਘਰਸ਼ ਸ਼ੁਰੂ ਕਰਨ ਦਾ ਐਲਾਨ ਵੀ ਕੀਤਾ ਹੈ।
ਦੱਸ ਦੇਈਏ ਕਿ ਬੀਤੇ ਦਿਨ ਟੋਲ ਪਲਾਜ਼ਾ ਵਰਕਰ ਯੂਨੀਅਨ ਪੰਜਾਬ ਦੇ ਮੈਂਬਰਾਂ ਦੀ ਇੱਕ ਵਿਸ਼ੇਸ਼ ਮੀਟਿੰਗ ਲਾਡੋਵਾਲ ਟੋਲ ਪਲਾਜ਼ਾ ਵਿਖੇ ਸਹਿਕਾਰ ਗਲੋਬਲ ਮੈਨੇਜਮੈਂਟ ਦੇ ਅਧਿਕਾਰੀਆਂ ਨਾਲ ਹੋਈ। ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੋਆਬਾ ਦੇ ਪ੍ਰਧਾਨ ਭਾਈ ਨਛੱਤਰ ਸਿੰਘ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਦੌਰਾਨ ਕੰਪਨੀ ਵੱਲੋਂ ਟੋਲ ਪਲਾਜ਼ਾ ਵਰਕਰ ਯੂਨੀਅਨ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੁਸ਼ਕਲਾਂ ਬਾਰੇ ਕੰਪਨੀ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ। ਮੀਟਿੰਗ ਦੌਰਾਨ ਟੋਲ ਪਲਾਜ਼ਾ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ 17 ਸਤੰਬਰ ਨੂੰ ਲਾਡੋਵਾਲ ਟੋਲ ਪਲਾਜ਼ਾ ’ਤੇ ਟੋਲ ਫਰੀ ਕਰਨ ਦਾ ਲਿਆ ਗਿਆ ਫੈਸਲਾ ਵਾਪਸ ਲੈ ਲਿਆ ਗਿਆ ਹੈ।