ਪੱਤਰਕਾਰ ਬਨਵੈਤ ਨੂੰ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਮਾਹਿਰ ਸਲਾਹਕਾਰ ਬੋਰਡ ਦਾ ਮੈਂਬਰ ਨਿਯੁਕਤ

ਚੰਡੀਗੜ੍ਹ ਪੰਜਾਬ

ਪੱਤਰਕਾਰ ਬਨਵੈਤ ਨੂੰ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਮਾਹਿਰ ਸਲਾਹਕਾਰ ਬੋਰਡ ਦਾ ਮੈਂਬਰ ਨਿਯੁਕਤ

ਚੰਡੀਗੜ੍ਹ, 18 ਸਤੰਬਰ, ਬੋਲੇ ਪੰਜਾਬ ਬਿਊਰੋ :

ਸੀਨੀਅਰ ਪੱਤਰਕਾਰ ਅਤੇ ਲੇਖਕ ਕਮਲਜੀਤ ਸਿੰਘ ਬਨਵੈਤ ਨੂੰ ਭਾਰਤ ਸਰਕਾਰ ਦੇ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਮਾਹਿਰ ਸਲਾਹਕਾਰ ਬੋਰਡ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਭਾਰਤ ਸਰਕਾਰ ਦੇ ਘੱਟ ਗਿਣਤੀ ਮਾਮਲਿਆਂ ਦੇ ਮੰਤਰਾਲੇ ਦੁਆਰਾ ਕੀਤੀ ਗਈ ਹੈ । ਬਨਵੈਤ ਨੂੰ ਭਾਰਤ ਸਰਕਾਰ ਵੱਲੋਂ ਸਿੱਖ ਕੌਮ ਦੇ ਨੁਮਾਇੰਦੇ ਵਜੋਂ ਕੌਮੀ ਘੱਟ ਗਿਣਤੀ ਕਮਿਸ਼ਨ ਨੂੰ ਪੰਜਾਬ ਲਈ ਮਾਹਿਰ ਵਜੋਂ ਸਲਾਹ ਦੇਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। 2011 ਵਿੱਚ ਕਮਲਜੀਤ ਸਿੰਘ ਬਨਵੈਤ ਨੂੰ ਪੰਜਾਬ ਸਰਕਾਰ ਵੱਲੋਂ ਸ਼੍ਰੋਮਣੀ ਪੱਤਰ ਪ੍ਰੇਰਕ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਉਹ ਵਾਰਤਕ ਦੀਆਂ 12 ਪੁਸਤਕਾਂ ਦਾ ਲੇਖਕ ਹੈ।ਬਨਵੈਤ ਦਾ ਜਨਮ ਨਵਾਂਸ਼ਹਿਰ ਜ਼ਿਲ੍ਹੇ ਦੇ ਪਿੰਡ ਉਦਾਪਰ ਵਿੱਚ ਹੋਇਆ ਸੀ ਅਤੇ ਉਸਨੇ ਰੋਜ਼ਾਨਾ ਅਕਾਲੀ ਪੱਤਰਕਾਰ ਵਜੋਂ ਪੱਤਰਕਾਰੀ ਵਿੱਚ ਆਪਣਾ ਕੈਰੀਅਰ ਸ਼ੁਰੂ ਕੀਤਾ ਅਤੇ ਬਾਅਦ ਵਿੱਚ ਢਾਈ ਦਹਾਕਿਆਂ ਤੋਂ ਵੱਧ ਸਮੇਂ ਤੱਕ ਪੰਜਾਬੀ ਟ੍ਰਿਬਿਊਨ ਵਿੱਚ ਸੀਨੀਅਰ ਪੱਤਰਕਾਰ ਵਜੋਂ ਕੰਮ ਕੀਤਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।