ਬਠਿੰਡਾ: ਗੱਦਿਆਂ ਦੀ ਫੈਕਟਰੀ ‘ਚ ਭਿਆਨਕ ਅੱਗ ਲੱਗੀ, ਤਿੰਨ ਮਜ਼ਦੂਰ ਜ਼ਿੰਦਾ ਜਲੇ

ਚੰਡੀਗੜ੍ਹ ਪੰਜਾਬ

ਬਠਿੰਡਾ: ਗੱਦਿਆਂ ਦੀ ਫੈਕਟਰੀ ‘ਚ ਭਿਆਨਕ ਅੱਗ ਲੱਗੀ, ਤਿੰਨ ਮਜ਼ਦੂਰ ਜ਼ਿੰਦਾ ਜਲੇ

ਬਠਿੰਡਾ, 18 ਸਤੰਬਰ, ਬੋਲੇ ਪੰਜਾਬ ਬਿਊਰੋ

ਬਠਿੰਡਾ ਦੇ ਡੱਬਵਾਲੀ ਰੋਡ ‘ਤੇ ਇੱਕ ਗੱਦਿਆਂ ਦੀ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਇਸ ਘਟਨਾ ਵਿੱਚ ਤਿੰਨ ਮਜ਼ਦੂਰ ਜ਼ਿੰਦਾ ਸੜ ਗਏ। ਇਸ ਘਟਨਾ ‘ਚ ਫੈਕਟਰੀ ਦਾ ਸ਼ੈੱਡ ਢਹਿ ਢੇਰੀ ਹੋ ਗਿਆ, ਸਥਿਤੀ ਕਾਬੂ ਤੋਂ ਬਾਹਰ ਹੁੰਦੀ ਦੇਖ ਬਠਿੰਡਾ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ ‘ਤੇ ਪਹੁੰਚ ਗਏ।ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਬਠਿੰਡਾ ਫਾਇਰ ਬ੍ਰਿਗੇਡ ਮੌਕੇ ‘ਤੇ ਪਹੁੰਚ ਗਈ। ਅੱਗ ਦੀਆਂ ਲਪਟਾਂ ਇੱਕ ਤੋਂ ਦੋ ਕਿਲੋਮੀਟਰ ਦੂਰ ਤੱਕ ਦਿਖਾਈ ਦੇ ਰਹੀਆਂ ਸਨ।ਸ੍ਰੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਅਤੇ ਹਰਿਆਣਾ ਦੇ ਡੱਬਵਾਲੀ ਤੋਂ ਫਾਇਰ ਟੈਂਡਰ ਮੰਗਵਾਏ ਗਏ। 60 ਤੋਂ 70 ਗੱਡੀਆਂ ਨੇ 5 ਤੋਂ 6 ਘੰਟਿਆਂ ‘ਚ ਅੱਗ ‘ਤੇ ਕਾਬੂ ਪਾਇਆ। ਮ੍ਰਿਤਕਾਂ ਦੀ ਪਛਾਣ ਲਖਵੀਰ ਸਿੰਘ, ਨਿੰਦਰ ਸਿੰਘ ਅਤੇ ਵਿਜੇ ਸਿੰਘ ਵਜੋਂ ਹੋਈ ਹੈ।

Leave a Reply

Your email address will not be published. Required fields are marked *