ਕੈਨੇਡਾ ਜਾਣ ਦੇ ਚਾਹਵਾਨ ਪੰਜਾਬੀਆਂ ਨੂੰ ਝਟਕਾ, ਟਰੂਡੋ ਸਰਕਾਰ ਵੱਲੋਂ ਵਿਦਿਆਰਥੀ ਵੀਜ਼ਿਆਂ ਵਿੱਚ ਕਟੌਤੀ

ਚੰਡੀਗੜ੍ਹ ਪੰਜਾਬ

ਕੈਨੇਡਾ ਜਾਣ ਦੇ ਚਾਹਵਾਨ ਪੰਜਾਬੀਆਂ ਨੂੰ ਝਟਕਾ, ਟਰੂਡੋ ਸਰਕਾਰ ਵੱਲੋਂ ਵਿਦਿਆਰਥੀ ਵੀਜ਼ਿਆਂ ਵਿੱਚ ਕਟੌਤੀ

ਚੰਡੀਗੜ੍ਹ, 19 ਸਤੰਬਰ, ਬੋਲੇ ਪੰਜਾਬ ਬਿਊਰੋ

ਕੈਨੇਡਾ ਜਾਣ ਦੇ ਚਾਹਵਾਨ ਪੰਜਾਬੀਆਂ ਦੇ ਸੁਪਨਿਆਂ ਨੂੰ ਵੱਡਾ ਝਟਕਾ ਲੱਗਾ ਹੈ। ਕੈਨੇਡਾ ਦੀ ਟਰੂਡੋ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦਿੰਦਿਆਂ ਵਿਦਿਆਰਥੀ ਵੀਜ਼ਿਆਂ ਦੀ ਗਿਣਤੀ ਵਿੱਚ ਕਟੌਤੀ ਕਰਨ ਦਾ ਐਲਾਨ ਕੀਤਾ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੇ ਐਕਸ ‘ਤੇ ਪੋਸਟ ਕਰਕੇ ਇਸ ਦਾ ਐਲਾਨ ਕੀਤਾ ਹੈ।ਜਸਟਿਨ ਟਰੂਡੋ ਨੇ ਟਵੀਟ ਕੀਤਾ, ‘ਅਸੀਂ ਇਸ ਸਾਲ 35 ਫੀਸਦੀ ਘੱਟ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਪਰਮਿਟ ਦੇ ਰਹੇ ਹਾਂ। ਅਗਲੇ ਸਾਲ ਇਹ ਗਿਣਤੀ 10 ਫੀਸਦੀ ਹੋਰ ਘੱਟ ਜਾਵੇਗੀ। ਇਮੀਗ੍ਰੇਸ਼ਨ ਸਾਡੀ ਆਰਥਿਕਤਾ ਲਈ ਇੱਕ ਲਾਭ ਹੈ। ਪਰ ਜਦੋਂ ‘ਮਾੜੇ ਤੱਤ’ ਸਿਸਟਮ ਦੀ ਦੁਰਵਰਤੋਂ ਕਰਦੇ ਹਨ ਅਤੇ ਵਿਦਿਆਰਥੀਆਂ ਦਾ ਫਾਇਦਾ ਉਠਾਉਂਦੇ ਹਨ, ਤਾਂ ਅਸੀਂ ਕਾਰਵਾਈ ਕਰਾਂਗੇ।

Leave a Reply

Your email address will not be published. Required fields are marked *