ਨਿਹੰਗ ਨੇ ਦੋਸਤਾਂ ਨਾਲ ਮਿਲ ਕੇ ਨੌਜਵਾਨ ਦਾ ਗੁੱਟ ਵੱਢਿਆ, ਫੈਲੀ ਦਹਿਸ਼ਤ

ਚੰਡੀਗੜ੍ਹ ਪੰਜਾਬ

ਨਿਹੰਗ ਨੇ ਦੋਸਤਾਂ ਨਾਲ ਮਿਲ ਕੇ ਨੌਜਵਾਨ ਦਾ ਗੁੱਟ ਵੱਢਿਆ, ਫੈਲੀ ਦਹਿਸ਼ਤ

ਅੰਮ੍ਰਿਤਸਰ, 19 ਸਤੰਬਰ, ਬੋਲੇ ਪੰਜਾਬ ਬਿਊਰੋ

ਅੰਮ੍ਰਿਤਸਰ ਵਿੱਚ ਨਿਹੰਗ ਨੇ ਆਪਣੇ ਦੋਸਤਾਂ ਨਾਲ ਮਿਲ ਕੇ ਇਕ ਨੌਜਵਾਨ ਗੁੱਟ ਵੱਢ ਦਿੱਤਾ ਗਿਆ ਹੈ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਮਾਹੌਲ ਬਣਿਆ ਹੋਇਆ ਹੈ। ਜ਼ਖ਼ਮੀ ਨੌਜਵਾਨ ਇਕ ਨਿੱਜੀ ਹਸਪਤਾਲ ਵਿੱਚ ਪਹੁੰਚਿਆ ਅਤੇ ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਪੀੜਤ ਪ੍ਰਤਾਪ ਸਿੰਘ ਕਾਕਾ ਨੇ ਇਲਜ਼ਾਮ ਲਗਾਇਆ ਹੈ ਕਿ ਪੁਲਿਸ ਵੱਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ ਹੈ।ਪੀੜਤ ਦਾ ਕਹਿਣਾ ਹੈ ਕਿ ਉਸ ਨੂੰ ਕਿਸੇ ਨੌਜਵਾਨ ਨੇ ਘਰੋਂ ਬੁਲਾਇਆ ਅਤੇ ਬਾਅਦ ਵਿੱਚ ਕਈ ਵਿਅਕਤੀਆਂ ਵੱਲੋਂ ਹਮਲਾ ਕੀਤਾ ਗਿਆ। ਉਸ ਨੇ ਦੱਸਿਆ ਕਿ ਮੈਂ ਬੜੀ ਮੁਸ਼ਕਿਲ ਨਾਲ ਜਾਨ ਬਚਾ ਕੇ ਭੱਜਿਆ।ਪੀੜਤ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮੁਲਜ਼ਮਾਂ ਖਿਲਾਫ ਸਖ਼ਤ ਤੋਂ ਸਖਤ ਕਾਰਵਾਈ ਕੀਤੀ ਜਾਵੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।