ਵਿਜੀਲੈਂਸ ਬਿਊਰੋ ਵਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਹੌਲਦਾਰ ਗ੍ਰਿਫਤਾਰ

ਚੰਡੀਗੜ੍ਹ ਪੰਜਾਬ

ਵਿਜੀਲੈਂਸ ਬਿਊਰੋ ਵਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਹੌਲਦਾਰ ਗ੍ਰਿਫਤਾਰ

ਜਲੰਧਰ, 19 ਸਤੰਬਰ,ਬੋਲੇ ਪੰਜਾਬ ਬਿਊਰੋ

ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਥਾਣਾ ਨਕੋਦਰ ਦਿਹਾਤੀ, ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਇੱਕ ਹੌਲਦਾਰ ਕੰਵਰਪਾਲ ਸਿੰਘ ਨੂੰ 49800 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਉਸ ਨੂੰ ਜਲੰਧਰ ਦੀ ਅਦਾਲਤ ਨੇ ਇੱਕ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਮਦਰੱਸਾ ਦੇ ਵਸਨੀਕ ਲਖਵਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਸਾਬਤ ਹੋ ਗਿਆ ਹੈ ਕਿ ਉਕਤ ਹੌਲਦਾਰ ਨੇ ਸ਼ਿਕਾਇਤਕਰਤਾ ਤੋਂ ਰਿਸ਼ਵਤ ਲਈ ਸੀ। ਇਸ ਤਫ਼ਤੀਸ਼ ਦੇ ਆਧਾਰ ’ਤੇ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।