ਡੇਰਾ ਬਿਆਸ ਜਾ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ,ਇੱਕ ਨੌਜਵਾਨ ਦੀ ਮੌਤ ਦੂਜਾ ਜ਼ਖ਼ਮੀ

ਚੰਡੀਗੜ੍ਹ ਪੰਜਾਬ

ਡੇਰਾ ਬਿਆਸ ਜਾ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ,ਇੱਕ ਨੌਜਵਾਨ ਦੀ ਮੌਤ ਦੂਜਾ ਜ਼ਖ਼ਮੀ


ਦਸੂਹਾ, 20 ਸਤੰਬਰ,ਬੋਲੇ ਪੰਜਾਬ ਬਿਊਰੋ ;


ਦਸੂਹਾ ਤੋਂ ਡੇਰਾ ਬਿਆਸ ਜਾ ਰਹੇ ਸ਼ਰਧਾਲੂਆਂ ਨਾਲ ਵੱਡਾ ਹਾਦਸਾ ਹੋਣ ਦੀ ਸੂਚਨਾ ਹੈ। ਦੱਸਿਆ ਜਾ ਰਿਹਾ ਹੈ ਕਿ ਦਸੂਹਾ ਨੇੜੇ ਹੋਏ ਇਸ ਹਾਦਸੇ ‘ਚ ਇਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਮ੍ਰਿਤਕ ਦਾ ਦੋਸਤ ਗੰਭੀਰ ਜ਼ਖਮੀ ਹੋ ਗਿਆ। ਮ੍ਰਿਤਕ ਦੀ ਪਛਾਣ ਅਜੈ ਵਾਸੀ ਹਿਮਾਚਲ ਪ੍ਰਦੇਸ਼ ਵਜੋਂ ਹੋਈ ਹੈ, ਜਦਕਿ ਜ਼ਖਮੀ ਦੀ ਪਛਾਣ ਸਾਹਿਲ ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਪਿੱਪਲੂ, ਹਿਮਾਚਲ ਪ੍ਰਦੇਸ਼ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਨੌਜਵਾਨ ਮੱਥਾ ਟੇਕਣ ਲਈ ਆਪਣੀ ਵਰਨਾ ਕਾਰ (ਐਚਪੀ 20 ਏਡੀ 5121) ਵਿੱਚ ਹਿਮਾਚਲ ਤੋਂ ਡੇਰਾ ਬਿਆਸ ਜੇ ਰਹੇ ਸਨ।
ਇਸੇ ਦੌਰਾਨ ਜਦੋਂ ਉਹ ਪਿੰਡ ਬਡਲਾ ਥਾਣਾ ਦਸੂਹਾ ਕੋਲ ਪਹੁੰਚੇ ਤਾਂ ਦਸੂਹਾ ਨੇੜੇ ਸਾਹਮਣੇ ਤੋਂ ਅਚਾਨਕ ਇੱਕ ਮੋਟਰਸਾਈਕਲ ਸਵਾਰ ਆ ਗਿਆ ਤਾਂ ਉਸ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਕਾਰ ਬੇਕਾਬੂ ਹੋ ਗਈ, ਜਿਸ ਕਾਰਨ ਅਜੈ ਦੀ ਮੌਤ ਹੋ ਗਈ, ਜਦਕਿ ਸਾਹਿਲ ਜ਼ਖ਼ਮੀ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਵੀ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਦਸੂਹਾ ‘ਚ ਰਖਵਾਇਆ।

Leave a Reply

Your email address will not be published. Required fields are marked *