ਕਿਹਾ- ਮੇਰਾ ਵਾਰਿਸ ਪੰਜਾਬ ਸੰਸਥਾ ਨਾਲ ਕੋਈ ਲੈਣਾ-ਦੇਣਾ ਨਹੀਂ, ਕੇਂਦਰ-ਪੰਜਾਬ ਸਰਕਾਰ ਨੂੰ ਨੋਟਿਸ
ਚੰਡੀਗੜ੍ਹ 20 ਸਤੰਬਰ ,ਬੋਲੇ ਪੰਜਾਬ ਬਿਊਰੋ :
ਖਡੂਰ ਸਾਹਿਬ ਦੇ ਸੰਸਦ ਮੈਂਬਰ ਅਤੇ ਵਾਰਿਸ ਪੰਜਾਬ ਡੀ ਆਰਗੇਨਾਈਜ਼ੇਸ਼ਨ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਨਾਲ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਗੁਰਿੰਦਰ ਸਿੰਘ ਔਜਲਾ ਨੇ ਵੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਮੁੜ ਤੋਂ ਲਾਏ ਗਏ ਐਨਐਸਏ ਨੂੰ ਚੁਣੌਤੀ ਦਿੱਤੀ ਹੈ। ਉਸ ਨੇ ਆਪਣੀ ਪਟੀਸ਼ਨ ਵਿਚ ਕਿਹਾ ਹੈ ਕਿ ਉਸ ਦਾ ਅੰਮ੍ਰਿਤਪਾਲ ਸਿੰਘ ਅਤੇ ਉਸ ਦੀ ਸੰਸਥਾ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।ਉਸ ਨੇ ਇੱਥੋਂ ਤੱਕ ਦਲੀਲ ਦਿੱਤੀ ਹੈ ਕਿ ਹਰਦੀਪ ਸਿੰਘ ਨਿੱਝਰ ਦੇ ਕਤਲ ਸਮੇਂ ਜੇਲ੍ਹ ਵਿੱਚੋਂ ਉਸ ਦੇ ਕਤਲ ਦੀ ਨਿਖੇਧੀ ਕਰਦਿਆਂ ਚਿੱਠੀ ਲਿਖੀ ਗਈ ਸੀ। ਉਸ ਚਿੱਠੀ ‘ਤੇ ਮੇਰੇ ਕੋਈ ਦਸਤਖਤ ਨਹੀਂ ਸਨ। ਉਹ ਨਿਸ਼ਾਨ ਨਕਲੀ ਸੀ। ਹੁਣ ਹਾਈ ਕੋਰਟ ਨੇ ਇਸ ਮਾਮਲੇ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਮਾਮਲੇ ਦੀ ਅਗਲੀ ਸੁਣਵਾਈ 3 ਅਕਤੂਬਰ ਲਈ ਤੈਅ ਕੀਤੀ ਗਈ ਹੈ।