ਸੇਵਾ ਨੂੰ ਸਮਰਪਿਤ ਲੋਕੀ ਵੱਡੀ ਗਿਣਤੀ ਵਿੱਚ ਹੋ ਰਹੇ ਹਨ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ : ਕੁਲਵੰਤ ਸਿੰਘ
ਮੋਹਾਲੀ 18 ਸਤੰਬਰ ,ਬੋਲੇ ਪੰਜਾਬ ਬਿਊਰੋ :
ਆਮ ਆਦਮੀ ਪਾਰਟੀ ਨੂੰ ਮੋਹਾਲੀ ਵਿਧਾਨ ਸਭਾ ਹਲਕੇ ਵਿੱਚ ਅੱਜ ਉਸ ਵੇਲੇ ਵੱਡਾ ਹੁਲਾਰਾ ਮਿਲਿਆ, ਜਦੋਂ ਵੱਡੀ ਗਿਣਤੀ ਦੇ ਵਿੱਚ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਸਮਾਜ ਸੇਵਾ ਨੂੰ ਸਮਰਪਿਤ ਲੋਕਾਂ ਨੇ ਆਪਣੇ ਪਰਿਵਾਰਾਂ ਸਮੇਤ ਆਮ ਆਰਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ, ਜਿਨਾਂ ਨੂੰ ਆਮ ਆਦਮੀ ਪਾਰਟੀ ਦੇ ਸੈਕਟਰ -79 ਸਥਿਤ ਦਫਤਰ ਵਿਖੇ ਵਿਧਾਇਕ ਕੁਲਵੰਤ ਸਿੰਘ ਨੇ ਜੀ ਆਇਆ ਆਖਿਆ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਭਰ ਵਿੱਚ ਖਾਸ ਕਰਕੇ ਸਮਾਜ ਸੇਵਾ ਨੂੰ ਸਮਰਪਿਤ ਲੋਕੀ ਵੱਡੀ ਗਿਣਤੀ ਦੇ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ ਅਤੇ ਅੱਜ ਮੋਹਾਲੀ ਵਿਧਾਨ ਸਭਾ ਹਲਕੇ ਵਿੱਚ ਪੈਂਦੇ ਪਿੰਡ ਕੁਰੜੀ ਦੇ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰ ਅਤੇ ਵਰਕਰ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ, ਉਹਨਾਂ ਕਿਹਾ ਕਿ ਜਿਹੜੇ ਲੋਕੀ ਸਮਾਜ ਦੇ ਲਈ ਕੁਝ ਕਰਨਾ ਲੋੜੀਂਦੇ ਹਨ ਅਤੇ ਉਹਨਾਂ ਨੂੰ ਸਹੀ ਪਲੇਟਫਾਰਮ ਨਹੀਂ ਮਿਲ ਰਿਹਾ, ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਕੇ ਉਹ ਪੂਰੀ ਖੁਸ਼ੀ ਅਤੇ ਤਸੱਲੀ ਨਾਲ ਲੋਕਾਂ ਦੇ ਵਿੱਚ ਜਾ ਸਕਣਗੇ ਅਤੇ ਉਹਨਾਂ ਦੀਆਂ ਰੋਜ਼ – ਮਰਾ ਦੀਆਂ ਮੁਸ਼ਕਿਲਾਂ ਦਾ ਹੱਲ ਕਰ ਸਕਣਗੇ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਭਰ ਦੇ ਵਿੱਚ ਇਹ ਮੁਹਿੰਮ ਵੱਡੀ ਪੱਧਰ ਉੱਤੇ ਚੱਲੀ ਹੋਈ ਹੈ ਕਿ ਵੱਖ -ਵੱਖ ਪਾਰਟੀਆਂ ਦੇ ਸਰਗਰਮ ਨੇਤਾ ਆਪਣੀਆਂ ਸਿਆਸੀ ਪਾਰਟੀਆਂ ਨੂੰ ਅਲਵਿਦਾ ਆ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ।
ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਆਮ ਹੋਰਨਾਂ ਪਾਰਟੀਆਂ ਦੇ ਕਈ ਨੇਤਾ ਅਤੇ ਵਰਕਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਜਾ ਰਹੇ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਜਥੇਬੰਦਕ ਢਾਂਚਾ ਦਿਨ ਪ੍ਰਤੀ ਦਿਨ ਪਹਿਲਾਂ ਦੇ ਮੁਕਾਬਲਤਨ ਵਧੇਰੇ ਮਜ਼ਬੂਤ ਹੁੰਦਾ ਜਾ ਰਿਹਾ ਹੈ। ਜਿਸ ਕਰਕੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਕੋਲ ਆਮ ਆਦਮੀ ਪਾਰਟੀ ਦੇ ਖਿਲਾਫ ਬੋਲਣ ਲਈ ਕੁਝ ਵੀ ਨਹੀਂ ਹੈ, ਅਤੇ ਉਹ ਊਲ- ਜਲੂਲ ਬੋਲ ਕੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰਦੇ ਹਨ, ਉਹਨਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਵੱਡੀ ਪੱਧਰ ਉੱਤੇ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹਈਆ ਕਰਵਾਇਆ ਜਾ ਰਿਹਾ ਹੈ, ਇਸ ਮੌਕੇ ਤੇ ਛੱਜਾ ਸਿੰਘ ਕੁਰੜੀ, ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ- ਕੁਲਦੀਪ ਸਿੰਘ ਸਮਾਣਾ, ਸਤਨਾਮ ਸਿੰਘ, ਗੁਰਦੇਵ ਸਿੰਘ, ਗੁਰਮੇਲ ਸਿੰਘ, ਨਵਰਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਸਮਰਥਕ ਵੀ ਹਾਜ਼ਰ ਸਨ।