ਨਿਹੰਗ ਬਾਣੇ ‘ਚ ਨੌਜਵਾਨ ਵੱਲੋਂ ਲੜਕੀ ਨਾਲ ਛੇੜਛਾੜ, ਲੋਕਾਂ ਨੇ ਕੀਤੀ ਛਿੱਤਰ ਪਰੇਡ

ਚੰਡੀਗੜ੍ਹ ਪੰਜਾਬ

ਨਿਹੰਗ ਬਾਣੇ ‘ਚ ਨੌਜਵਾਨ ਵੱਲੋਂ ਲੜਕੀ ਨਾਲ ਛੇੜਛਾੜ, ਲੋਕਾਂ ਨੇ ਕੀਤੀ ਛਿੱਤਰ ਪਰੇਡ


ਜਲੰਧਰ, 20 ਸਤੰਬਰ,ਬੋਲੇ ਪੰਜਾਬ ਬਿਊਰੋ :


ਨਿਹੰਗ ਬਾਣੇ ‘ਚ ਇੱਕ ਨੌਜਵਾਨ ਦੀ ਘਿਨਾਉਣੀ ਹਰਕਤ ਸਾਹਮਣੇ ਆਈ, ਜਿਸ ਤੋਂ ਬਾਅਦ ਲੋਕਾਂ ਨੇ ਉਸ ਦੀ ਛਿੱਤਰ ਪਰੇਡ ਕੀਤੀ। ਪ੍ਰਾਪਤ ਜਾਣਕਾਰੀ ਅਨੁਸਾਰ ਨਿਹੰਗ ਬਾਣੇ ਵਿੱਚ ਆਏ ਨੌਜਵਾਨਾਂ ਨੇ ਕਾਲਜ ਤੋਂ ਆ ਰਹੀ ਇੱਕ ਨਾਬਾਲਗ ਲੜਕੀ ਨਾਲ ਛੇੜਛਾੜ ਕੀਤੀ ਹੈ। ਜਦੋਂ ਲੜਕੀ ਨੇ ਰੌਲਾ ਪਾਇਆ ਤਾਂ ਆਸ-ਪਾਸ ਮੌਜੂਦ ਲੋਕਾਂ ਨੇ ਤੁਰੰਤ ਨੌਜਵਾਨ ਨੂੰ ਕਾਬੂ ਕਰਕੇ ਛਿੱਤਰ ਪਰੇਡ ਕੀਤੀ। ਇਸ ਤੋਂ ਬਾਅਦ ਉਸ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ।
ਪੀੜਤ ਲੜਕੀ ਦੀ ਮਾਂ ਨੇ ਦੱਸਿਆ ਕਿ ਉਸ ਦੀ ਲੜਕੀ ਕਾਲਜ ਤੋਂ ਵਾਪਸ ਆ ਰਹੀ ਸੀ, ਇਸੇ ਦੌਰਾਨ ਉਕਤ ਨੌਜਵਾਨ ਉਸ ਦਾ ਪਿੱਛਾ ਕਰਨ ਲੱਗਾ। ਜਦੋਂ ਲੜਕੀ ਨੇ ਉਸ ਦਾ ਵਿਰੋਧ ਕੀਤਾ ਤਾਂ ਉਸ ਨੇ ਲੜਕੀ ਦਾ ਹੱਥ ਫੜ ਲਿਆ। ਲੜਕੀ ਦਾ ਰੌਲਾ ਸੁਣ ਕੇ ਲੋਕਾਂ ਨੇ ਨੌਜਵਾਨ ਨੂੰ ਕਾਬੂ ਕਰ ਲਿਆ। ਫੜੇ ਗਏ ਨੌਜਵਾਨ ਨੇ ਦੱਸਿਆ ਕਿ ਉਹ ਯੂਪੀ ਦਾ ਰਹਿਣ ਵਾਲਾ ਹੈ ਅਤੇ ਇਸ ਸਮੇਂ ਉਹ ਨਸ਼ੇ ‘ਚ ਸੀ, ਜਿਸ ਕਾਰਨ ਉਸ ਨੂੰ ਕੁਝ ਪਤਾ ਨਹੀਂ ਲੱਗਾ।

Leave a Reply

Your email address will not be published. Required fields are marked *