ਤੇਜ਼ ਰਫ਼ਤਾਰ ਸਕੂਲ ਬੱਸ ਨੇ ਸੜਕ ਪਾਰ ਕਰ ਰਹੇ ਵਿਅਕਤੀ ਨੂੰ ਮਾਰੀ ਟੱਕਰ, ਮੌਤ

ਚੰਡੀਗੜ੍ਹ ਪੰਜਾਬ

ਤੇਜ਼ ਰਫ਼ਤਾਰ ਸਕੂਲ ਬੱਸ ਨੇ ਸੜਕ ਪਾਰ ਕਰ ਰਹੇ ਵਿਅਕਤੀ ਨੂੰ ਮਾਰੀ ਟੱਕਰ, ਮੌਤ


ਲੁਧਿਆਣਾ, 21 ਸਤੰਬਰ,ਬੋਲੇ ਪੰਜਾਬ ਬਿਊਰੋ :


ਗਿਆਸਪੁਰਾ ਵਿਖੇ ਸਥਿਤ ਮੇਨ ਜੀ.ਟੀ. ਰੋਡ ‘ਤੇ ਦਰਦਨਾਕ ਹਾਦਸੇ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਇਕ ਵਿਅਕਤੀ ਸੜਕ ਪਾਰ ਕਰ ਰਿਹਾ ਸੀ ਕਿ ਇਕ ਸਕੂਲੀ ਬੱਸ ਨੇ ਉਸ ਨੂੰ ਟੱਕਰ ਮਾਰ ਦਿੱਤੀ। ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਜਦੋਂ ਉਹ ਉਸ ਨੂੰ ਹਸਪਤਾਲ ਲੈ ਕੇ ਗਏ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਵਿਅਕਤੀ ਦੀ ਪਛਾਣ ਰਾਮ ਵਿਲਾਸ ਰਜਕ ਵਾਸੀ ਅੰਬੇਡਕਰ ਨਗਰ ਵਜੋਂ ਹੋਈ ਹੈ।
ਮ੍ਰਿਤਕ ਦੇ ਜਵਾਈ ਪਰਵੀਨ ਕੁਮਾਰ ਨੇ ਦੱਸਿਆ ਕਿ ਉਸ ਦਾ ਸਹੁਰਾ ਇੱਕ ਫੈਕਟਰੀ ਵਿੱਚ ਕੰਮ ਕਰਦਾ ਸੀ। ਉਸ ਦੀਆਂ ਤਿੰਨ ਧੀਆਂ ਹਨ। ਉਹ ਸਵੇਰੇ ਕੰਮ ਲਈ ਨਿਕਲਿਆ ਸੀ ਅਤੇ ਖਾਣੇ ਦਾ ਡੱਬਾ ਘਰ ਹੀ ਭੁੱਲ ਗਿਆ ਸੀ। ਜਦੋਂ ਉਹ ਖਾਣਾ ਲੈ ਕੇ ਉਨ੍ਹਾਂ ਪਿੱਛੇ ਗਿਆ ਤਾਂ ਦੇਖਿਆ ਕਿ ਉਸ ਦਾ ਸਹੁਰਾ ਸੜਕ ਪਾਰ ਕਰ ਰਿਹਾ ਸੀ।ਇਸ ਦੌਰਾਨ ਇਕ ਤੇਜ਼ ਰਫਤਾਰ ਸਕੂਲ ਬੱਸ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਕਾਫੀ ਦੂਰ ਜਾ ਕੇ ਡਿੱਗ ਪਿਆ ਅਤੇ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।