ਪੰਜਾਬ ਪੁਲਿਸ ਨੇ 4 ਗਲੌਕ ਪਿਸਤੌਲਾਂ ਸਮੇਤ ਦੋ ਤਸਕਰ ਕੀਤੇ ਕਾਬੂ

ਚੰਡੀਗੜ੍ਹ ਪੰਜਾਬ

ਪੰਜਾਬ ਪੁਲਿਸ ਨੇ 4 ਗਲੌਕ ਪਿਸਤੌਲਾਂ ਸਮੇਤ ਦੋ ਤਸਕਰ ਕੀਤੇ ਕਾਬੂ


ਚੰਡੀਗੜ੍ਹ, 21 ਸਤੰਬਰ,ਬੋਲੇ ਪੰਜਾਬ ਬਿਊਰੋ :


ਪੰਜਾਬ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ।ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਤਸਕਰਾਂ ਨੂੰ ਫੜ ਅਤੇ 4 ਗਲੋਕ-26 ਪਿਸਤੌਲ ਬਰਾਮਦ ਕੀਤੇ ਤੇ ਸਰਹੱਦ ਪਾਰ ਤਸਕਰੀ ਦੇ ਇਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਡੀ.ਜੀ.ਪੀ. ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਖੁਫ਼ੀਆ ਅਭਿਆਨ ਦੌਰਾਨ ਇਹ ਸਫਲਤਾ ਹਾਸਲ ਹੋਈ।ਉਨ੍ਹਾਂ ਕਿਹਾ ਕਿ ਮੁਲਜ਼ਮ ਪਾਕਿਸਤਾਨ ਸਥਿਤ ਤਸਕਰ ਦੇ ਸੰਪਰਕ ਵਿਚ ਸਨ।ਉਹ ਡਰੋਨ ਅਤੇ ਹੋਰ ਸਾਧਨਾਂ ਰਾਹੀਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਨੂੰ ਭਾਰਤੀ ਖੇਤਰ ਵਿਚ ਭੇਜਦਾ ਸੀ। ਉਨ੍ਹਾਂ ਜਾਣਕਾਰੀ ਦਿੱਤੀ ਕਿ ਇਸ ਸੰਬੰਧੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।