ਬੀਐੱਸਐੱਫ ਦੀ ਬੱਸ ਨਾਲ ਹਾਦਸਾ ਵਾਪਰਿਆ, ਤਿੰਨ ਜਵਾਨਾਂ ਦੀ ਮੌਤ 32 ਜ਼ਖ਼ਮੀ

ਚੰਡੀਗੜ੍ਹ ਨੈਸ਼ਨਲ ਪੰਜਾਬ

ਬੀਐੱਸਐੱਫ ਦੀ ਬੱਸ ਨਾਲ ਹਾਦਸਾ ਵਾਪਰਿਆ, ਤਿੰਨ ਜਵਾਨਾਂ ਦੀ ਮੌਤ 32 ਜ਼ਖ਼ਮੀ


ਸ੍ਰੀਨਗਰ, 20 ਸਤੰਬਰ,ਬੋਲੇ ਪੰਜਾਬ ਬਿਊਰੋ :


ਜੰਮੂ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਵਿੱਚ ਚੋਣ ਡਿਊਟੀ ਲਈ ਜਾ ਰਹੀ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੀ ਇਕ ਬੱਸ ਨਾਲ ਹਾਦਸਾ ਹੋ ਜਾਣ ਜਾਣ ਦੀ ਸੂਚਨਾ ਮਿਲੀ ਹੈ।ਇਸ ਹਾਦਸੇ ਵਿੱਚ ਘੱਟੋ-ਘੱਟ ਤਿੰਨ ਜਵਾਨਾਂ ਦੀ ਮੌਤ ਹੋ ਗਈ ਜਦਕਿ 32 ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਦੇ ਦੂਜੇ ਗੇੜ ਲਈ ਚੋਣ ਡਿਊਟੀ ’ਤੇ ਜਾ ਰਹੇ ਬੀਐੱਸਐੱਫ ਦੇ ਜਵਾਨਾਂ ਨੂੰ ਲੈ ਕੇ ਜਾ ਰਹੀ ਇਕ ਬੱਸ ਮੱਧ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਦੇ ਵਾਟਰਹਾਲ ਇਲਾਕੇ ਵਿੱਚ ਇਕ ਖੱਡ ’ਚ ਡਿੱਗ ਗਈ। ਉਨ੍ਹਾਂ ਦੱਸਿਆ ਕਿ ਹਾਦਸੇ ਵਿੱਚ ਕਰੀਬ 35 ਜਵਾਨ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਤਿੰਨ ਦੀ ਮੌਤ ਹੋ ਗਈ।

Leave a Reply

Your email address will not be published. Required fields are marked *