ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਗਲਿਆਰੇ ‘ਚ ਵਿਅਕਤੀ ਨੇ ਖ਼ੁਦ ਨੂੰ ਮਾਰੀ ਗੋਲੀ

ਚੰਡੀਗੜ੍ਹ ਪੰਜਾਬ

ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਗਲਿਆਰੇ ‘ਚ ਵਿਅਕਤੀ ਨੇ ਖ਼ੁਦ ਨੂੰ ਮਾਰੀ ਗੋਲੀ

 ਅੰਮ੍ਰਿਤਸਰ 22 ਸਤੰਬਰ ,ਬੋਲੇ ਪੰਜਾਬ ਬਿਊਰੋ:
 ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਗਲਿਆਰੇ ‘ਚ ਵਿਅਕਤੀ ਨੇ ਪੁਲਿਸ ਮੁਲਾਜ਼ਮ ਦੀ ਪਿਸਟਲ ਖੋਹ ਕੇ ਖ਼ੁਦ ਨੂੰ ਮਾਰੀ ਗੋਲੀ
ਸੂਤਰਾਂ ਅਨੁਸਾਰ  ਗਲਿਆਰੇ ਦੇ ਵਿੱਚ ਚੌਂਕੀ ਦੇ ਨਾਲ ਹੀ ਵਾਪਰੀ ਘਟਨਾ ਪੁਲਿਸ ਵੱਲੋਂ ਕਿਸੇ ਨੂੰ ਵੀ ਵੀਡੀਓ ਬਣਾਉਣ ਤੋਂ ਕੀਤਾ ਜਾ ਰਿਹਾ ਹੈ ਮਨਾ ।ਮਿਲੀ ਜਾਣਕਾਰੀ ਅਨੁਸਾਰ ਅੱਜ ਇਕ ਵੀਆਈਪੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਇਆ ਸੀ। ਜਦੋਂ ਉਹ ਅੰਦਰ ਸ੍ਰੀ ਹਰਿਮੰਦਰ ਸਾਹਿਬ ਅੰਦਰ ਚਲੇ ਗਏ ਤਾਂ ਉਨ੍ਹਾਂ ਦੇ ਗੰਨਮੈਨ ਬਾਹਰ ਖੜ੍ਹੇ ਸਨ। ਇਸ ਦੌਰਾਨ ਇਕ ਵਿਅਕਤੀ ਨੇ ਆ ਕੇ ਉਸ ਤੋਂ ਪਿਸਤੌਲ ਖੋਹ ਆਪਣੇ ਆਪ ਨੂੰ ਗੋਲੀ ਮਾਰ ਲਈ। ਜ਼ਖਮੀ ਹਾਲਤ ਵਿੱਚ ਉਸ ਨੂੰ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਭਰਤੀ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ।ਇਸ ਘਟਨਾ ਦਾ ਪਤਾ ਚਲਦਿਆਂ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਅਜੇ ਤੱਕ ਪਹਿਚਾਣ ਨਹੀਂ ਹੋ ਸਕੀ। ਜੋ ਇਕ ਪ੍ਰਵਾਸੀ ਹੈ।

ਦੱਸਿਆ ਜਾ ਰਿਹਾ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਇੱਕ ਜੱਜ ਪਹੁੰਚੇ ਸੀ। ਜੱਜ ਦੇ ਨਾਲ ਅੰਮ੍ਰਿਤਸਰਾ ਪੁਲਿਸ ਦੀ ਇੱਕ ਪਾਇਲਟ ਗੱਡੀ ਅਤੇ ਸੁਰੱਖਿਆ ਕਰਮੀ ਤੈਨਾਤ ਕੀਤੇ ਗਏ ਸੀ। ਇਹ ਹਾਦਸਾ ਸ੍ਰੀ ਹਰਿਮੰਦਰ ਸਾਹਿਬ ਦੇ ਘੰਟਾ ਘਰ ਦਾਖਲ ਨੇੜੇ ਸਥਿਤ ਸ਼ਨੀ ਮੰਦਿਰ ਦੇ ਬਾਹਰ ਵਾਪਰਿਆ। ਫਿਲਹਾਲ ਇਲਾਕੇ ’ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਪੁਲਿਸ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਨੌਜਵਾਨ ਆਇਆ ਕਿੱਥੋਂ ਸੀ। ਸੀਸੀਟੀਵੀ ਕੈਮਰੇ ਦੇਖੇ ਜਾ ਰਹੇ ਹਨ।

Leave a Reply

Your email address will not be published. Required fields are marked *