ਪਟਿਆਲਾ : ਵਾਈਸ ਚਾਂਸਲਰ ਹਟਾਉਣ ਦੀ ਮੰਗ ਸੰਬੰਧੀ ਯੂਨੀਵਰਸਿਟੀ ਵਿਦਿਆਰਥਣਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ
ਪਟਿਆਲਾ, 23 ਸਤੰਬਰ, ਬੋਲੇ ਪੰਜਾਬ ਬਿਊਰੋ
ਪਟਿਆਲਾ ਦੀ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ (ਆਰਜੀਐਨਯੂਐਲ) ਦੇ ਵਿਦਿਆਰਥੀਆਂ ਨੇ ਵਾਈਸ ਚਾਂਸਲਰ ਜੈ ਸ਼ੰਕਰ ਸਿੰਘ ਨੂੰ ਹਟਾਉਣ ਦੀ ਮੰਗ ਨੂੰ ਲੈ ਕੇ ਸੋਮਵਾਰ ਨੂੰ ਦੂਜੇ ਦਿਨ ਵੀ ਪ੍ਰਦਰਸ਼ਨ ਜਾਰੀ ਰੱਖਿਆ। ਉਨ੍ਹਾਂ ਕਾਰਵਾਈ ਨਾ ਹੋਣ ਤੱਕ ਕਲਾਸਾਂ ਦਾ ਬਾਈਕਾਟ ਕਰਨ ਦਾ ਫੈਸਲਾ ਲਿਆ ਹੈ।ਵਿਦਿਆਰਥੀਆਂ ਅਨੁਸਾਰ ਉਪ ਕੁਲਪਤੀ ਪਹਿਲਾਂ ਹੋਸਟਲ ਦੀ ਮੈੱਸ ਵਿੱਚ ਨਿਰੀਖਣ ਲਈ ਗਏ ਸਨ। ਫਿਰ ਵਿਦਿਆਰਥਣਾਂ ਦੇ ਹੋਸਟਲ ਦੇ ਕਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ। ਇਕ ਵਿਦਿਆਰਥਣ ਨੇ ਕਿਹਾ ਕਿ ਚਾਂਸਲਰ ਨੇ ਉੱਥੇ ਮੌਜੂਦ ਕੁਝ ਲੜਕੀਆਂ ਦੇ ਪਹਿਰਾਵੇ ਬਾਰੇ ਵੀ ਅਣਉਚਿਤ ਟਿੱਪਣੀਆਂ ਕੀਤੀਆਂ, ਜਿਸ ‘ਤੇ ਕਈ ਵਿਦਿਆਰਥੀਣਾਂ ਨੇ ਇਤਰਾਜ਼ ਕੀਤਾ।ਇਸ ਘਟਨਾ ਤੋਂ ਬਾਅਦ ਵਿਦਿਆਰਥਣਾਂ ਯੂਨੀਵਰਸਿਟੀ ਕੈਂਪਸ ‘ਚ ਧਰਨੇ ‘ਤੇ ਬੈਠ ਗਈਆਂ ਅਤੇ ਵਾਈਸ ਚਾਂਸਲਰ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਉਨ੍ਹਾਂ ਦੇ ਅਸਤੀਫੇ ਦੀ ਮੰਗ ਕੀਤੀ। ਵਿਦਿਆਰਥਣਾਂ ਨੇ ਵਾਈਸ ਚਾਂਸਲਰ ਨੂੰ ਹਟਾਏ ਜਾਣ ਤੱਕ ਹੜਤਾਲ ਖਤਮ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸੂਚਨਾ ਮਿਲਣ ‘ਤੇ ਪੁਲਿਸ ਅਧਿਕਾਰੀ ਪਹੁੰਚ ਗਏ।