ਪੰਜਾਬ ਕੈਬਨਿਟ ਵਿੱਚ ਪੰਜ ਨਵੇਂ ਮੰਤਰੀ ਸ਼ਾਮਲ

ਚੰਡੀਗੜ੍ਹ ਪੰਜਾਬ

ਪੰਜਾਬ ਕੈਬਨਿਟ ਵਿੱਚ ਪੰਜ ਨਵੇਂ ਮੰਤਰੀ ਸ਼ਾਮਲ


ਚੰਡੀਗੜ੍ਹ, 23 ਸਤੰਬਰ,ਬੋਲੇ ਪੰਜਾਬ ਬਿਊਰੋ :


ਪੰਜਾਬ ਸਰਕਾਰ ਦੇ ਮੰਤਰੀ ਮੰਡਲ ਵਿੱਚ ਪੰਜ ਨਵੇਂ ਮੰਤਰੀ ਸ਼ਾਮਲ ਹੋਏ ਹਨ। ਪੰਜਾਬ ਰਾਜ ਭਵਨ ਵਿਖੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਾਰਿਆਂ ਨੂੰ ਅਹੁਦੇ ਦੀ ਸਹੁੰ ਚੁਕਾਈ। ਸੂਬੇ ‘ਚ ‘ਆਪ’ ਸਰਕਾਰ ਦੇ ਢਾਈ ਸਾਲਾਂ ‘ਚ ਇਹ ਤੀਜਾ ਕੈਬਨਿਟ ਫੇਰਬਦਲ ਹੈ।
ਨਵੇਂ ਮੰਤਰੀਆਂ ਵਿੱਚ ਹਰਦੀਪ ਸਿੰਘ ਮੁੰਡੀਆ, ਬਰਿੰਦਰ ਕੁਮਾਰ ਗੋਇਲ, ਡਾ: ਪ੍ਰਭਜੋਤ ਸਿੰਘ, ਤਰੁਨਪ੍ਰੀਤ ਸਿੰਘ ਸੌਂਧ ਅਤੇ ਮਹਿੰਦਰ ਭਗਤ ਸ਼ਾਮਲ ਹਨ।
ਇਸ ਤੋਂ ਪਹਿਲਾਂ ਐਤਵਾਰ ਨੂੰ ਚਾਰ ਮੰਤਰੀਆਂ ਨੂੰ ਕੈਬਨਿਟ ‘ਚੋਂ ਹਟਾ ਦਿੱਤਾ ਗਿਆ ਸੀ। ਮੰਤਰੀ ਮੰਡਲ ਵਿੱਚ ਫੇਰਬਦਲ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਓਐਸਡੀ ਓਮਕਾਰ ਸਿੰਘ ਨੂੰ ਵੀ ਹਟਾ ਦਿੱਤਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।