ਪੰਜਾਬ ‘ਚ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਨਹੀਂ ਬਨਣਗੇ ਲਾਇਸੰਸ
ਪਟਿਆਲ਼ਾ, 23 ਸਤੰਬਰ, ਬੋਲੇ ਪੰਜਾਬ ਬਿਊਰੋ
ਪੰਜਾਬ ਸਰਕਾਰ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ‘ਤੇ ਸ਼ਿਕੰਜਾ ਕੱਸਿਆ ਹੈ। ਹੁਣ ਆਪਣੀ ਫ਼ਸਲ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਨੂੰ ਕੋਈ ਨਵਾਂ ਅਸਲਾ ਲਾਇਸੰਸ ਜਾਰੀ ਨਹੀਂ ਕੀਤਾ ਜਾਵੇਗਾ ਅਤੇ ਉਨ੍ਹਾਂ ਦੇ ਪੁਰਾਣੇ ਲਾਇਸੈਂਸ ਵੀ ਰੀਨਿਊ ਨਹੀਂ ਕੀਤੇ ਜਾਣਗੇ। ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਪਟਿਆਲਾ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ ਨੇ ਇਹ ਹੁਕਮ ਜਾਰੀ ਕੀਤੇ ਹਨ।ਏ.ਡੀ.ਸੀ. ਨੇ ਨਵੇਂ ਅਸਲਾ ਲਾਇਸੈਂਸ ਅਤੇ ਪੁਰਾਣੇ ਅਸਲਾ ਲਾਇਸੈਂਸ ਦੇ ਨਵੀਨੀਕਰਨ ਸਮੇਂ ਜ਼ਮੀਨੀ ਰਿਕਾਰਡ ਦੀ ਜਾਂਚ ਕਰਨ ਤੋਂ ਬਾਅਦ ਹੀ ਅਸਲਾ ਲਾਇਸੈਂਸ ਜਾਰੀ ਕਰਨ ਜਾਂ ਨਵਿਆਉਣ ਲਈ ਅਗਲੇਰੀ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਵਾਲਿਆਂ ਨੂੰ ਨਵਾਂ ਅਸਲਾ ਲਾਇਸੰਸ ਜਾਰੀ ਨਹੀਂ ਕੀਤਾ ਜਾਵੇਗਾ ਅਤੇ ਨਾ ਹੀ ਪੁਰਾਣੇ ਅਸਲਾ ਲਾਇਸੈਂਸਾਂ ਦਾ ਨਵੀਨੀਕਰਨ ਕੀਤਾ ਜਾਵੇਗਾ।