ਮੁੱਖ ਮੰਤਰੀ ਭਗਵੰਤ ਮਾਨ ਅੱਜ ਦੇਣਗੇ 30 ਨਵੇਂ ਆਮ ਆਦਮੀ ਕਲੀਨਿਕ ਦਾ ਤੋਹਫ਼ਾ

ਚੰਡੀਗੜ੍ਹ ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਅੱਜ ਦੇਣਗੇ 30 ਨਵੇਂ ਆਮ ਆਦਮੀ ਕਲੀਨਿਕ ਦਾ ਤੋਹਫ਼ਾ


ਚੰਡੀਗੜ੍ਹ, 23 ਸਤੰਬਰ,ਬੋਲੇ ਪੰਜਾਬ ਬਿਊਰੋ :


ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਈ ਸ਼ੁਰੂ ਤੋਂ ਹੀ ਸਿੱਖਿਆ ਅਤੇ ਸਿਹਤ ਖੇਤਰਾਂ ਨੂੰ ਪਹਿਲ ਦਿੱਤੀ ਜਾਂਦੀ ਰਹੀ ਹੈ। ਸਰਕਾਰ ਨੇ ਸੂਬੇ ਵਿੱਚ ਸਿਹਤ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਹੈ। ਇਸੇ ਲੜੀ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਮਾਨ 30 ਹੋਰ ਆਮ ਆਦਮੀ ਕਲੀਨਿਕ ਸ਼ੁਰੂ ਕਰਨ ਜਾ ਰਹੇ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਬਠਿੰਡਾ ਵਿੱਚ 30 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕਰਨਗੇ। ਇਹ ਰਾਜ ਪੱਧਰੀ ਸਮਾਗਮ ਬਠਿੰਡਾ ਦੇ ਪਿੰਡ ਚਾਉਕੇ ਵਿੱਚ ਹੋਣ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਪ੍ਰੋਗਰਾਮ ਅੱਜ ਸਵੇਰੇ 11 ਵਜੇ ਸ਼ੁਰੂ ਹੋਣ ਜਾ ਰਿਹਾ ਹੈ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਪੰਜਾਬੀਆਂ ਨੂੰ 30 ਨਵੇਂ ਆਮ ਆਦਮੀ ਕਲੀਨਿਕ ਤੋਹਫੇ ਵਜੋਂ ਦੇਣਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।