ਡੇਰਾ ਸਿਰਸਾ ਮੁਖੀ ਫਿਲਾਫ SGPC ਪਹੁੰਚੀ ਹਾਈਕੋਰਟ
ਚੰਡੀਗੜ੍ਹ, 24 ਸਤੰਬਰ, ਬੋਲੇ ਪੰਜਾਬ ਬਿਊਰੋ ;
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਉਸ ਨਾਲ ਸਬੰਧਤ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਮੁੜ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਇਹ ਮਾਮਲਾ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਨਾਲ ਜੁੜਿਆ ਹੋਇਆ ਹੈ। ਇਸ ਵਿੱਚ ਸੈਸ਼ਨ ਜੱਜ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਗਈ। ਇਸ ਮਾਮਲੇ ਦੀ ਸੁਣਵਾਈ 7 ਨਵੰਬਰ ਨੂੰ ਹੋਵੇਗੀ।
2007 ਵਿੱਚ, ਡੇਰਾ ਮੁਖੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਨਕਲ ਕੀਤੀ ਸੀ। ਜਿਸ ਤੋਂ ਬਾਅਦ ਇਹ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਪਹੁੰਚ ਗਿਆ। ਉਦੋਂ ਅਕਾਲ ਤਖ਼ਤ ਨੇ ਡੇਰਾ ਮੁਖੀ ਅਤੇ ਉਸ ਦੇ ਸਮਰਥਕਾਂ ਦਾ ਬਾਈਕਾਟ ਕਰਨ ਦਾ ਹੁਕਮ ਦਿੱਤਾ ਸੀ। ਉਸ ਸਮੇਂ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਭਾਵਨਾਵਾਂ ਭੜਕਾਉਣ ਸਬੰਧੀ ਪਟੀਸ਼ਨ ਦਾਇਰ ਕੀਤੀ ਸੀ। 2015 ਵਿੱਚ, ਬਠਿੰਡਾ ਜ਼ਿਲ੍ਹਾ ਅਦਾਲਤ ਨੇ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ।ਹੁਣ SGPC ਨੇ ਅਦਾਲਤ ‘ਚ ਪਾਈ ਪਟੀਸ਼ਨ ‘ਚ ਕਿਹਾ ਹੈ ਕਿ ਜਦੋਂ ਸੰਮਨ ਰੱਦ ਹੋਏ ਤਾਂ ਰਾਮ ਰਹੀਮ ‘ਤੇ ਬਲਾਤਕਾਰ ਅਤੇ ਕਤਲ ਦਾ ਦੋਸ਼ ਨਹੀਂ ਸੀ। ਜਦੋਂਕਿ ਹੁਣ ਡੇਰਾ ਮੁਖੀ ਨੂੰ ਕਤਲ ਅਤੇ ਬਲਾਤਕਾਰ ਦੇ ਕੇਸਾਂ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਅਜਿਹੇ ‘ਚ ਸੁਣਵਾਈ ਹੋਣੀ ਚਾਹੀਦੀ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਅਜੇ ਤੱਕ ਕਿਸੇ ਨੂੰ ਨੋਟਿਸ ਜਾਰੀ ਨਹੀਂ ਕੀਤਾ ਹੈ। ਅਦਾਲਤ ਇਸ ਮਾਮਲੇ ਦੀ ਅਗਲੇ ਮਹੀਨੇ ਸੁਣਵਾਈ ਕਰੇਗੀ।