ਤੇਜ਼ ਰਫ਼ਤਾਰ ਪਨਬੱਸ ਨੇ ਬਾਈਕ ਸਵਾਰਾਂ ਨੂੰ ਮਾਰੀ ਟੱਕਰ, ਦੋ ਵਿਅਕਤੀਆਂ ਦੀ ਮੌਤ

ਚੰਡੀਗੜ੍ਹ ਪੰਜਾਬ

ਤੇਜ਼ ਰਫ਼ਤਾਰ ਪਨਬੱਸ ਨੇ ਬਾਈਕ ਸਵਾਰਾਂ ਨੂੰ ਮਾਰੀ ਟੱਕਰ, ਦੋ ਵਿਅਕਤੀਆਂ ਦੀ ਮੌਤ


ਫ਼ਿਰੋਜ਼ਪੁਰ, 24 ਸਤੰਬਰ,ਬੋਲੇ ਪੰਜਾਬ ਬਿਊਰੋ :


ਫ਼ਿਰੋਜ਼ਪੁਰ ਦੇ ਕਸਬਾ ਤਲਵੰਡੀ ਭਾਈ ਚੌਕ ਵਿਖੇ ਇੱਕ ਮੋਟਰਸਾਈਕਲ ਨੂੰ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਜਾ ਰਹੀ ਇੱਕ ਪਨਬੱਸ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਬਲਵਿੰਦਰ ਸਿੰਘ (ਉਮਰ 55 ਸਾਲ) ਅਤੇ ਮੇਜਰ ਸਿੰਘ (ਉਮਰ 50 ਸਾਲ) ਪੁੱਤਰ ਗੁਰਮੇਲ ਸਿੰਘ ਵਾਸੀ ਪਿੰਡ ਮਾਂਗੇਵਾਲ ਦੀ ਮੌਤ ਹੋ ਗਈ। ਦੀ ਮੌਤ ਹੋ ਗਈ। ਇਸ ਹਾਦਸੇ ਸਬੰਧੀ ਥਾਣਾ ਤਲਵੰਡੀ ਭਾਈ ਦੀ ਪੁਲੀਸ ਨੇ ਪਨਬੱਸ ਬੱਸ ਦੇ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਚ.ਸੀ ਬਲਦੇਵ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ‘ਚ ਸ਼ਿਕਾਇਤਕਰਤਾ ਚਮਕੌਰ ਸਿੰਘ ਪੁੱਤਰ ਮਾਂਗੇਵਾਲ ਵਾਸੀ ਠਾਣਾ ਸਿੰਘ ਨੇ ਦੱਸਿਆ ਕਿ ਜਦੋਂ ਉਸ ਦਾ ਭਰਾ ਬਲਵਿੰਦਰ ਸਿੰਘ, ਮੇਜਰ ਸਿੰਘ ਨਾਲ ਮੋਟਰਸਾਈਕਲ ‘ਤੇ ਸਵਾਰ ਹੋ ਕੇ ਤਲਵੰਡੀ ਭਾਈ ਤੋਂ ਫਰੀਦਕੋਟ ਵੱਲ ਨੂੰ ਜਾ ਰਿਹਾ ਸੀ ਤਾਂ ਪਿੱਛੇ ਤੋਂ ਤੇਜ਼ ਰਫ਼ਤਾਰ ਬੱਸ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।
ਬਲਵਿੰਦਰ ਸਿੰਘ ਅਤੇ ਮੇਜਰ ਸਿੰਘ ਸੜਕ ‘ਤੇ ਡਿੱਗ ਗਏ ਅਤੇ ਸਿਰ ਸੜਕ ਨਾਲ ਵੱਜਣ ਕਾਰਨ ਬਲਵਿੰਦਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਮੇਜਰ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ਮੋਗਾ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਵੀ ਮੌਤ ਹੋ ਗਈ

Leave a Reply

Your email address will not be published. Required fields are marked *