ਪੁਲਵਾਮਾ ਹਮਲੇ ਦੇ ਦੋਸ਼ੀ ਨੇ ਦਮ ਤੋੜਿਆ

ਚੰਡੀਗੜ੍ਹ ਨੈਸ਼ਨਲ ਪੰਜਾਬ

ਪੁਲਵਾਮਾ ਹਮਲੇ ਦੇ ਦੋਸ਼ੀ ਨੇ ਦਮ ਤੋੜਿਆ


ਪੁਲਵਾਮਾ, 24 ਸਤੰਬਰ,ਬੋਲੇ ਪੰਜਾਬ ਬਿਊਰੋ :


ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਪੰਜ ਸਾਲ ਪਹਿਲਾਂ ਸੀਆਰਪੀਐੱਫ਼ ਦੇ ਕਾਫ਼ਲੇ ਉੱਤੇ ਹੋਏ ਘਾਤਕ ਅਤਿਵਾਦੀ ਹਮਲੇ ਵਿੱਚ ਚਾਰਜਸ਼ੀਟ ਕੀਤੇ ਗਏ 32 ਸਾਲਾ ਵਿਅਕਤੀ ਦੀ ਇੱਥੋਂ ਦੇ ਸਰਕਾਰੀ ਮੈਡੀਕਲ ਕਾਲਜ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।ਪੀਟੀਆਈ ਦੀ ਖ਼ਬਰ ਮੁਤਾਬਕ ਕਾਕਾਪੋਰਾ ਦੇ ਹਾਜੀਬਲ ਪਿੰਡ ਦਾ ਬਿਲਾਲ ਅਹਿਮਦ ਕੁਚੇ ਉਨ੍ਹਾਂ 19 ਲੋਕਾਂ ’ਚ ਸ਼ਾਮਲ ਸੀ, ਜਿਨ੍ਹਾਂ ’ਤੇ ਰਸਮੀ ਤੌਰ ’ਤੇ ਮਾਮਲੇ ’ਚ ਦੋਸ਼ ਲਗਾਏ ਗਏ ਸਨ।
14 ਫਰਵਰੀ 2019 ਨੂੰ ਪਾਕਿਸਤਾਨ ਸਥਿਤ ਜੈਸ਼-ਏ-ਮੁਹੰਮਦ ਦੇ ਇੱਕ ਅੱਤਵਾਦੀ ਨੇ ਪੁਲਵਾਮਾ ਦੇ ਲੇਥਪੋਰਾ ਵਿੱਚ ਇੱਕ ਕਾਫ਼ਲੇ ਨਾਲ ਆਪਣੀ ਵਿਸਫੋਟਕ ਨਾਲ ਭਰੀ ਕਾਰ ਨੂੰ ਟੱਕਰ ਮਾਰਨ ਕਾਰਨ ਸੀਆਰਪੀਐੱਫ਼ ਦੇ 40 ਜਵਾਨ ਮਾਰੇ ਗਏ ਸਨ ਅਤੇ ਅੱਠ ਹੋਰ ਜ਼ਖਮੀ ਹੋ ਗਏ ਸਨ।
ਅਧਿਕਾਰੀਆਂ ਮੁਤਾਬਕ ਕੁਚੇ ਨੂੰ 17 ਸਤੰਬਰ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ ਅਤੇ ਸੋਮਵਾਰ ਰਾਤ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਸਦੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ 25 ਅਗਸਤ 2020 ਨੂੰ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਦੁਆਰਾ ਕੁਚੇ ਅਤੇ 18 ਹੋਰ ਮੁਲਜ਼ਮਾਂ ਨੂੰ ਚਾਰਜਸ਼ੀਟ ਕੀਤਾ ਗਿਆ ਸੀ। ਉਹ ਇਸ ਕੇਸ ਵਿੱਚ ਗ੍ਰਿਫ਼ਤਾਰ ਕੀਤੇ ਗਏ ਸੱਤ ਮੁਲਜ਼ਮਾਂ ਵਿੱਚੋਂ ਇੱਕ ਸੀ।

Leave a Reply

Your email address will not be published. Required fields are marked *