ਪੰਜਾਬ ‘ਚ ਦੋ ਮੋਟਰਸਾਈਕਲ ਸਵਾਰਾਂ ਨੇ ਸ਼ੋਅਰੂਮ ਵਿੱਚ ਗੋਲੀਆਂ ਚਲਾਈਆਂ

ਚੰਡੀਗੜ੍ਹ ਪੰਜਾਬ

ਪੰਜਾਬ ‘ਚ ਦੋ ਮੋਟਰਸਾਈਕਲ ਸਵਾਰਾਂ ਨੇ ਸ਼ੋਅਰੂਮ ਵਿੱਚ ਗੋਲੀਆਂ ਚਲਾਈਆਂ


ਅੰਮ੍ਰਿਤਸਰ, 24 ਸਤੰਬਰ,ਬੋਲੇ ਪੰਜਾਬ ਬਿਊਰੋ :


ਅੰਮ੍ਰਿਤਸਰ ਜ਼ਿਲ੍ਹੇ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਦੇਰ ਸ਼ਾਮ ਦੋ ਮੋਟਰਸਾਈਕਲ ਸਵਾਰਾਂ ਨੇ ਪਵਨ ਕਲੈਕਸ਼ਨ ਦੇ ਸ਼ੋਅਰੂਮ ਵਿੱਚ ਗੋਲੀਆਂ ਚਲਾ ਦਿੱਤੀਆਂ। ਜਾਣਕਾਰੀ ਅਨੁਸਾਰ ਬੀਤੀ ਸ਼ਾਮ 7.30 ਵਜੇ ਦੇ ਕਰੀਬ ਦੋ ਮੋਟਰਸਾਈਕਲ ਸਵਾਰਾਂ ਨੇ ਸ਼ੋਅਰੂਮ ਵਿੱਚ ਦਾਖ਼ਲ ਹੁੰਦੇ ਸਾਰ ਹੀ ਫਾਇਰਿੰਗ ਸ਼ੁਰੂ ਕਰ ਦਿੱਤੀ, ਜਿਸ ਕਾਰਨ ਸ਼ੋਅਰੂਮ ਦੀ ਐਂਟਰੀ ਵਾਲਾ ਸ਼ੀਸ਼ਾ ਟੁੱਟ ਗਿਆ।
ਸ਼ੋਅਰੂਮ ਵਿੱਚ ਕੰਮ ਕਰ ਰਹੇ ਮੁਲਾਜ਼ਮਾਂ ਨੇ ਲੁੱਕ ਕੇ ਆਪਣੀ ਜਾਨ ਬਚਾਈ। ਗੋਲੀ ਚਲਾਉਣ ਤੋਂ ਬਾਅਦ ਉਕਤ ਨੌਜਵਾਨ ਮੌਕੇ ਤੋਂ ਫਰਾਰ ਹੋ ਗਏ।ਥਾਣਾ ਲੋਪੋਕੇ ਦੇ ਐਸ.ਐਚ.ਓ. ਅਮਨਦੀਪ ਸਿੰਘ ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚ ਗਏ ਅਤੇ ਘਟਨਾ ਦੇ ਸਾਰੇ ਪਹਿਲੂਆਂ ਦੀ ਬਾਰੀਕੀ ਨਾਲ ਜਾਂਚ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।