ਲਾਂਡਰਾਂ ਨੇੜੇ ਸੜਕ ਹਾਦਸੇ ਵਿੱਚ ਮਾਂ-ਪੁੱਤ ਦੀ ਮੌਤ

ਚੰਡੀਗੜ੍ਹ ਪੰਜਾਬ

ਲਾਂਡਰਾਂ ਨੇੜੇ ਸੜਕ ਹਾਦਸੇ ਵਿੱਚ ਮਾਂ-ਪੁੱਤ ਦੀ ਮੌਤ


ਮੋਹਾਲੀ, 24 ਸਤੰਬਰ,ਬੋਲੇ ਪੰਜਾਬ ਬਿਊਰੋ :


ਥਾਣਾ ਸੋਹਾਣਾ ਅਧੀਨ ਪੈਂਦੇ ਲਾਂਡਰਾਂ ਵਿਖੇ ਇਕ ਕਾਰ ਦੀ ਲਪੇਟ ਵਿੱਚ ਆਉਣ ਕਾਰਨ ਮੋਟਰਸਾਈਕਲ ਸਵਾਰ ਮਾਂ ਪੁੱਤ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ ਪ੍ਰਭਜੋਤ ਕੌਰ (38) ਅਤੇ ਉਸ ਦੇ ਸੱਤ ਸਾਲ ਦੇ ਲੜਕੇ ਮਨਰਾਜ ਸਿੰਘ (7)(ਵਾਸੀ ਸੈਕਟਰ 40) ਵਜੋਂ ਹੋਈ ਹੈ। ਹਾਦਸੇ ਤੋਂ ਬਾਅਦ ਕਾਰ ਦਾ ਚਾਲਕ ਮੌਕੇ ਤੋਂ ਫਰਾਰ ਹੋ ਗਿਆ।
ਦੱਸ ਦਈਏ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਮੋਟਰਸਾਈਕਲ ਸਵਾਰ ਇੱਕ ਵਿਅਕਤੀ, ਔਰਤ ਅਤੇ ਬੱਚਾ ਸੜਕ ਦੇ ਕਿਨਾਰੇ ਉੱਤੇ ਖੜੇ ਸਨ। ਉਸੇ ਸਮੇਂ ਇੱਕ ਤੇਜ਼ ਰਫਤਾਰ ਡਸਟਰ ਕਾਰ ਪਿੱਛੋਂ ਆਈ ਅਤੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਬੱਚੇ ਅਤੇ ਔਰਤ ਦੀ ਮੌਕੇ ਉੱਤੇ ਹੀ ਮੌਤ ਹਈ ਜਦਕਿ ਵਿਅਕਤੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਜੋ ਕਿ ਗੰਭੀਰ ਜ਼ਖ਼ਮੀ ਹੋ ਗਿਆ ਸੀ। 
ਹਾਦਸੇ ਦਾ ਸ਼ਿਕਾਰ ਹੋਏ ਡਸਟਰ ਕਾਰ ਵਿੱਚ ਸਵਾਰ ਤਿੰਨੋਂ ਜਣਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।ਪੁਲਿਸ ਨੇ ਇਸ ਮਾਮਲੇ ਵਿੱਚ ਕਾਰ ਚਾਲਕ ਵਿਰੁੱਧ ਮਾਮਲਾ ਦਰਜ ਕਰ ਕੇ ਕਾਰ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।