ਸਕੂਲੀ ਵਿਦਿਆਰਥੀਆਂ ਦੇ ਦੋ ਧੜਿਆਂ ਵਿੱਚ ਖ਼ੂਨੀ ਝੜਪ,ਹੱਥਾਂ ‘ਚ ਸਨ ਪਿਸਤੌਲ

ਚੰਡੀਗੜ੍ਹ ਪੰਜਾਬ

ਸਕੂਲੀ ਵਿਦਿਆਰਥੀਆਂ ਦੇ ਦੋ ਧੜਿਆਂ ਵਿੱਚ ਖ਼ੂਨੀ ਝੜਪ,ਹੱਥਾਂ ‘ਚ ਸਨ ਪਿਸਤੌਲ


ਫਿਰੋਜ਼ਪੁਰ, 24 ਸਤੰਬਰ,ਬੋਲੇ ਪੰਜਾਬ ਬਿਊਰੋ ;


ਫ਼ਿਰੋਜ਼ਪੁਰ ਛਾਉਣੀ ਦੇ ਬੱਸ ਸਟੈਂਡ ਨੂੰ ਜਾਣ ਵਾਲੇ ਚੌਕ ਵਿੱਚ ਸਕੂਲੀ ਵਿਦਿਆਰਥੀਆਂ ਦੇ ਦੋ ਧੜਿਆਂ ਵਿੱਚ ਖ਼ੂਨੀ ਝੜਪ ਹੋ ਗਈ। ਕਰੀਬ 10 ਵਿਦਿਆਰਥੀਆਂ ਨੇ ਇਕ ਨੌਜਵਾਨ ‘ਤੇ ਕਈ ਵਾਰ ਕਾਪਿਆਂ ਨਾਲ ਹਮਲਾ ਕੀਤਾ। ਦੋ ਵਿਦਿਆਰਥੀਆਂ ਦੇ ਹੱਥਾਂ ਵਿੱਚ ਪਿਸਤੌਲ ਸਨ।
ਇਸ ਝੜਪ ਵਿੱਚ ਚਾਹਤ ਪ੍ਰੀਤ ਸਿੰਘ ਵਾਸੀ ਫ਼ਿਰੋਜ਼ਸ਼ਾਹ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਗੰਭੀਰ ਹਾਲਤ ਵਿਚ ਫਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ। ਚਾਹਤ ਪ੍ਰੀਤ ਛਾਉਣੀ ਦੇ ਇੱਕ ਮਸ਼ਹੂਰ ਸਕੂਲ ਦਾ ਵਿਦਿਆਰਥੀ ਹੈ। ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।