ਦੇਸ਼ ਭਗਤ ਗਲੋਬਲ ਸਕੂਲ ਵੱਲੋਂ ਅਧਿਆਪਕਾਂ ਲਈ ਨਵੀਂਆਂ ਅਧਿਆਪਨ ਤਕਨੀਕਾਂ ਬਾਰੇ ਵਰਕਸ਼ਾਪ

ਚੰਡੀਗੜ੍ਹ ਪੰਜਾਬ

ਦੇਸ਼ ਭਗਤ ਗਲੋਬਲ ਸਕੂਲ ਵੱਲੋਂ ਅਧਿਆਪਕਾਂ ਲਈ ਨਵੀਂਆਂ ਅਧਿਆਪਨ ਤਕਨੀਕਾਂ ਬਾਰੇ ਵਰਕਸ਼ਾਪ

ਮੰਡੀ ਗੋਬਿੰਦਗੜ੍ਹ, 24 ਸਤੰਬਰ ,ਬੋਲੇ ਪੰਜਾਬ ਬਿਊਰੋ :

ਦੇਸ਼ ਭਗਤ ਗਲੋਬਲ ਸਕੂਲ ਮੰਡੀ ਗੋਬਿੰਦਗੜ੍ਹ ਵੱਲੋਂ ਇੰਡੈਨਿਕਾ ਲਰਨਿੰਗ ਦੇ ਸਹਿਯੋਗ ਨਾਲ ਫੈਕਲਟੀ ਮੈਂਬਰਾਂ ਲਈ ਸਕੂਲ ਕੈਂਪਸ ਵਿੱਚ ਇਕ ਵਰਕਸ਼ਾਪ ਕਰਵਾਈ ਗਈ। ਵਰਕਸ਼ਾਪ ਦਾ ਵਿਸ਼ਾ ਅਧਿਆਪਨ ਦੀਆਂ ਨਵੀਆਂ ਤਕਨੀਕਾਂ ਤੇ ਨਵੀਂ ਸਿੱਖਿਆ ਨੀਤੀ ਅਤੇ ਕੌਮੀ ਪਾਠਕ੍ਰਮ ਫਰੇਮਵਰਕ ਸੀ। ਵਰਕਸ਼ਾਪ ਦੇ ਰਿਸੋਰਸ ਪਰਸਨ ਸ੍ਰੀ ਅਜੀਤ ਕੁਮਾਰ ਨੇ ਨਵੀਂ ਸਿੱਖਿਆ ਨੀਤੀ (ਐਨ.ਈ.ਪੀ.) ਅਤੇ ਰਾਸ਼ਟਰੀ ਪਾਠਕ੍ਰਮ ਫਰੇਮਵਰਕ (ਐਨ.ਸੀ.ਐਫ.) ਬਾਰੇ ਅਧਿਆਪਕਾਂ ਨਾਲ ਗੱਲਬਾਤ ਕੀਤੀ।

ਗਰੁੱਪ ਡਿਸਕਸ਼ਨ ਅਤੇ ਗਾਮੀ ਫੈਕਟ ਆਈਕਨਸ ਦੀ ਮਦਦ ਨਾਲ ਨਵੀਆਂ ਅਧਿਆਪਨ ਤਕਨੀਕਾਂ ‘ਤੇ ਚਰਚਾ ਕੀਤੀ ਗਈ। ਦੇਸ਼ ਭਗਤ ਗਲੋਬਲ ਸਕੂਲ ਦੇ ਫੈਕਲਟੀ ਮੈਂਬਰਾਂ ਨੂੰ ਜੀਵਨ, ਸਿੱਖਣ ਅਤੇ ਸਮੱਸਿਆ ਹੱਲ ਕਰਨ ਦੇ ਹੁਨਰ ਬਾਰੇ ਜਾਣਨ ਦਾ ਮੌਕਾ ਮਿਲਿਆ। ਵਰਕਸ਼ਾਪ ਵਿੱਚ ਰਿਸੋਰਸ ਪਰਸਨ ਦੁਆਰਾ ਯੋਗਤਾ ਅਧਾਰਤ ਹੁਨਰਾਂ ਬਾਰੇ ਵੀ ਚਰਚਾ ਕੀਤੀ ਗਈ।

ਇਸ ਮੌਕੇ ਸਕੂਲ ਮੁਖੀ ਸ਼੍ਰੀਮਤੀ ਇੰਦੂ ਸ਼ਰਮਾ ਨੂੰ ਰਿਸੋਰਸ ਪਰਸਨ ਵੱਲੋਂ ਸਨਮਾਨਿਤ ਵੀ ਕੀਤਾ ਗਿਆ ਅਤੇ ਸਕੂਲ ਦੇ ਫੈਕਲਟੀ ਮੈਂਬਰਾਂ ਦੇ ਗਿਆਨ ਵਿੱਚ ਵਾਧਾ ਕਰਨ ਲਈ ਧੰਨਵਾਦ ਕੀਤਾ। ਸਕੂਲ ਦੇ ਚੇਅਰਮੈਨ ਡਾ: ਜ਼ੋਰਾ ਸਿੰਘ ਅਤੇ ਜਨਰਲ ਸਕੱਤਰ ਡਾ. ਤਜਿੰਦਰ ਕੌਰ ਨੇ ਉਨ੍ਹਾਂ ਦੇ ਵਿਕਾਸ ਲਈ ਇਸ ਤਰ੍ਹਾਂ ਦੀਆਂ ਵਰਕਸ਼ਾਪਾਂ ਭਵਿੱਖ ਵਿੱਚ ਵੀ ਕਰਵਾਉਣ ਦਾ ਵਾਅਦਾ ਕੀਤਾ।

Leave a Reply

Your email address will not be published. Required fields are marked *