ਭਾਰਤ-ਪਾਕਿਸਤਾਨ ਸਰਹੱਦ ‘ਤੇ ਪਾਕਿਸਤਾਨੀ ਡਰੋਨ ਬਰਾਮਦ

ਚੰਡੀਗੜ੍ਹ ਪੰਜਾਬ

ਭਾਰਤ-ਪਾਕਿਸਤਾਨ ਸਰਹੱਦ ‘ਤੇ ਪਾਕਿਸਤਾਨੀ ਡਰੋਨ ਬਰਾਮਦ


ਅੰਮ੍ਰਿਤਸਰ, 24 ਸਤੰਬਰ,ਬੋਲੇ ਪੰਜਾਬ ਬਿਊਰੋ :


ਅੰਮ੍ਰਿਤਸਰ ‘ਚ ਭਾਰਤ-ਪਾਕਿਸਤਾਨ ਸਰਹੱਦ ‘ਤੇ ਮੁੜ ਪਾਕਿਸਤਾਨੀ ਡਰੋਨ ਬਰਾਮਦ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਬੀ.ਐੱਸ.ਐੱਫ. ਅੰਮ੍ਰਿਤਸਰ ਸੈਕਟਰ ਦੀ ਟੀਮ ਬੀ.ਓ.ਪੀ. ਮੋਹਾਵਾ ਇਲਾਕੇ ‘ਚ ਇਕ ਹੋਰ ਪਾਕਿਸਤਾਨੀ ਡਰੋਨ ਜ਼ਬਤ ਕੀਤਾ ਗਿਆ ਹੈ, ਜੋ ਖੇਤਾਂ ‘ਚ ਡਿੱਗਿਆ ਹੋਇਆ ਸੀ। ਇਹ ਡਰੋਨ ਕਿਸ ਦਾ ਸੀ ਅਤੇ ਕਿਸ ਨੇ ਮੰਗਵਾਇਆ ਸੀ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਪੁਲਿਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ
ਜ਼ਿਕਰਯੋਗ ਹੈ ਕਿ ਸਰਹੱਦੀ ਇਲਾਕਾ ਹੋਣ ਕਾਰਨ ਪਾਕਿਸਤਾਨ ਲਗਾਤਾਰ ਇਨ੍ਹਾਂ ਇਲਾਕਿਆਂ ‘ਚ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਸਪਲਾਈ ਕਰਦਾ ਹੈ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਸੁਰੱਖਿਆ ਬਲਾਂ ਨੇ ਡਰੋਨ ਜ਼ਬਤ ਕੀਤਾ ਹੈ, ਇਸ ਤੋਂ ਪਹਿਲਾਂ ਵੀ ਕਈ ਪਾਕਿਸਤਾਨੀ ਡਰੋਨ ਸੁਰੱਖਿਆ ਬਲਾਂ ਨੇ ਜ਼ਬਤ ਕਰਕੇ ਪਾਕਿਸਤਾਨ ਦੇ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਹੈ।

Leave a Reply

Your email address will not be published. Required fields are marked *