ਕਾਰ ਅਤੇ ਟਰਾਲੇ ਦੀ ਟੱਕਰ, 7 ਲੋਕਾਂ ਦੀ ਮੌਤ

ਚੰਡੀਗੜ੍ਹ ਨੈਸ਼ਨਲ ਪੰਜਾਬ

ਕਾਰ ਅਤੇ ਟਰਾਲੇ ਦੀ ਟੱਕਰ, 7 ਲੋਕਾਂ ਦੀ ਮੌਤ


ਗਾਂਧੀਨਗਰ, 25 ਸਤੰਬਰ,ਬੋਲੇ ਪੰਜਾਬ ਬਿਊਰੋ :


ਗੁਜਰਾਤ ਦੇ ਸਾਬਰਕਾਂਠਾ ‘ਚ ਹਿੰਮਤਨਗਰ ਨੇੜੇ ਕਾਰ ਅਤੇ ਟਰਾਲੇ ਦੀ ਟੱਕਰ ‘ਚ 7 ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਸ਼ਾਮਲਾਜੀ ਤੋਂ ਅਹਿਮਦਾਬਾਦ ਵੱਲ ਆ ਰਹੀ ਕਾਰ, ਟਰੇਲਰ ਦੇ ਪਿਛਲੇ ਹਿੱਸੇ ਨਾਲ ਟਕਰਾ ਗਈ, ਜਿਸ ਤੋਂ ਬਾਅਦ ਹਾਈਵੇਅ ‘ਤੇ ਹਫੜਾ-ਦਫੜੀ ਮਚ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ।
ਪੁਲਸ ਨੇ ਦੱਸਿਆ ਕਿ ਕਾਰ ਸ਼ਾਮਲਾਜੀ ਤੋਂ ਤੇਜ਼ ਰਫਤਾਰ ਨਾਲ ਆ ਰਹੀ ਸੀ। ਹਾਲਾਂਕਿ ਅਜੇ ਤੱਕ ਮ੍ਰਿਤਕਾਂ ਦੇ ਨਾਂ ਸਾਹਮਣੇ ਨਹੀਂ ਆਏ ਹਨ ਪਰ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਜਾਨ ਗੁਆਉਣ ਵਾਲੇ ਜ਼ਿਆਦਾਤਰ ਅਹਿਮਦਾਬਾਦ ਦੇ ਰਹਿਣ ਵਾਲੇ ਹਨ। ਜ਼ਖਮੀ ਵਿਅਕਤੀ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।

Leave a Reply

Your email address will not be published. Required fields are marked *