ਦਮਨਦੀਪ ਕੌਰ ਨੇ ਐਸ ਡੀ ਐਮ ਮੋਹਾਲੀ ਦਾ ਚਾਰਜ ਸੰਭਾਲਿਆ
ਮੋਹਾਲੀ 25 ਸਤੰਬਰ ,ਬੋਲੇ ਪੰਜਾਬ ਬਿਊਰੋ :
ਪੰਜਾਬ ਸਿਵਲ ਸੇਵਾਵਾਂ 2014 ਬੈਚ ਦੇ ਅਧਿਕਾਰੀ ਦਮਨਦੀਪ ਕੌਰ ਨੇ ਕਲ੍ਹ ਸ਼ਾਮ ਬਤੌਰ ਉਪ ਮੰਡਲ ਮੈਜਿਸਟ੍ਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਸਬ ਡਵੀਜ਼ਨ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਮ ਲੋਕਾਂ ਨੂੰ ਰਾਹਤ ਪਹੁੰਚਾਉਣਾ ਪਹਿਲ ਹੋਵੇਗੀ ਤਾਂ ਜੋ ਕਿਸੇ ਵੀ ਵਿਅਕਤੀ ਨੂੰ ਫਾਈਲਾਂ/ਕੰਮਾਂ ਦੇ ਨਿਪਟਾਰੇ ਲਈ ਇੰਤਜ਼ਾਰ ਨਾ ਕਰਨਾ ਪਵੇ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੀ ਵਚਨਬੱਧਤਾ ਅਨੁਸਾਰ ਭਲਾਈ ਸਕੀਮਾਂ ਅਤੇ ਫਲੈਗਸ਼ਿਪ ਪ੍ਰੋਗਰਾਮਾਂ ਦਾ ਲਾਭ ਸਾਰੇ ਯੋਗ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੋਹਾਲੀ ਸਬ ਡਵੀਜ਼ਨ ਨਾਲ ਸਬੰਧਤ ਕਿਸੇ ਵੀ ਵਿਅਕਤੀ ਨੂੰ ਜੇਕਰ ਸਬ ਡਵੀਜ਼ਨ ਦਫ਼ਤਰ ਨਾਲ ਸਬੰਧਤ ਕੋਈ ਵੀ ਮੁਸ਼ਕਿਲ ਹੈ ਤਾਂ ਉਹ ਉਨ੍ਹਾਂ ਦੇ ਦਫ਼ਤਰ ਵਿੱਚ ਸੰਪਰਕ ਕਰ ਸਕਦਾ ਹੈ ਤਾਂ ਜੋ ਉਹ ਇਸ ਸਮੱਸਿਆ ਦੇ ਨਿਪਟਾਰੇ ਲਈ ਉਨ੍ਹਾਂ ਦੀ ਮਦਦ ਕਰ ਸਕਣ।
ਉਹ ਇਸ ਤੋਂ ਪਹਿਲਾਂ ਐਸ ਡੀ ਐਮ ਅਮ੍ਰਿਤਸਰ-1 ਤੇ 2, ਜੁਆਇੰਟ ਕਮਿਸ਼ਨਰ ਐਮ ਸੀ ਮੋਹਾਲੀ, ਚੀਫ਼ ਮੈਨੇਜਰ ਮਾਰਕਫ਼ੈਡ ਅਤੇ ਐਸ ਡੀ ਐਮ ਮੋਹਾਲੀ ਦਾ ਚਾਰਜ ਸੰਭਾਲਣ ਤੋਂ ਪਹਿਲਾਂ ਵਧੀਕ ਮੁੱਖ ਪ੍ਰਸ਼ਾਸਕ (ਪਾਲਿਸੀ ਤੇ ਹੈੱਡ ਕੁਆਰਟਰ), ਪੰਜਾਬ ਅਰਬਨ ਪਲਾਨਿੰਗ ਤੇ ਡਿਵੈਲਪਮੈਂਟ ਅਥਾਰਟੀ (ਪੁੱਡਾ) ਵਜੋਂ ਸੇਵਾਵਾਂ ਦੇ ਚੁੱਕੇ ਹਨ।