ਪੰਜਾਬ ‘ਚ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀਆਂ ਲਾਸ਼ਾਂ ਮਿਲੀਆਂ
ਗੁਰਦਾਸਪੁਰ, 25 ਸਤੰਬਰ,ਬੋਲੇ ਪੰਜਾਬ ਬਿਊਰੋ :
ਡੇਰਾ ਬਾਬਾ ਨਾਨਕ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਪਿੰਡ ਜੋੜੀਆਂ ਕਲਾਂ ਵਿੱਚ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀਆਂ ਲਾਸ਼ਾਂ ਮਿਲੀਆਂ ਹਨ। ਇਹ ਲਾਸ਼ਾਂ ਇੱਕ ਮਾਂ ਅਤੇ ਦੋ ਬੱਚਿਆਂ ਦੀਆਂ ਹਨ। ਇਨ੍ਹਾਂ ਵਿੱਚ 16 ਸਾਲ ਦੀ ਬੇਟੀ ਅਤੇ 6 ਮਹੀਨੇ ਦਾ ਬੇਟਾ ਸ਼ਾਮਲ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਵੀ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲੀਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਭੇਜ ਦਿੱਤਾ ਹੈ।ਡਿਊਟੀ ਮੈਡੀਕਲ ਅਫ਼ਸਰ ਡਾ: ਸਾਹਿਲ ਨੇ ਦੱਸਿਆ ਕਿ ਤਿੰਨ ਲਾਸ਼ਾਂ ਮਿਲੀਆਂ ਹਨ, ਜਿਨ੍ਹਾਂ ਵਿਚ ਇਕ ਮਾਂ, ਉਸ ਦੀ 16 ਸਾਲਾ ਧੀ ਅਤੇ 6 ਮਹੀਨੇ ਦਾ ਬੇਟਾ ਸ਼ਾਮਲ ਹਨ। ਸੂਤਰਾਂ ਮੁਤਾਬਕ ਪਰਿਵਾਰ ਦੀ ਮੌਤ ਕੋਈ ਜ਼ਹਿਰੀਲੀ ਚੀਜ਼ ਖਾਣ ਕਾਰਨ ਹੋਈ ਹੈ।