ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਬਿਗਲ ਵੱਜਿਆ
ਚੰਡੀਗੜ੍ਹ, 25 ਸਤੰਬਰ,ਬੋਲੇ ਪੰਜਾਬ ਬਿਊਰੋ ;
ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਐਲਾਨ ਹੋ ਗਿਆ ਹੈ। 15 ਅਕਤੂਬਰ ਨੂੰ ਵੋਟਾਂ ਪੈਣਗੀਆਂ। ਨਤੀਜੇ ਵੀ ਉਸੇ ਦਿਨ ਆਉਣਗੇ। ਇਹ ਐਲਾਨ ਰਾਜ ਚੋਣ ਕਮਿਸ਼ਨ ਦੇ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਬੁੱਧਵਾਰ (25 ਸਤੰਬਰ) ਨੂੰ ਕੀਤਾ। ਉਨ੍ਹਾਂ ਦੱਸਿਆ ਕਿ ਪੰਚ ਅਤੇ ਸਰਪੰਚ ਦੇ ਅਹੁਦਿਆਂ ਲਈ ਨਾਮਜ਼ਦਗੀਆਂ 27 ਤੋਂ 4 ਅਕਤੂਬਰ ਤੱਕ ਦਾਖਲ ਕੀਤੀਆਂ ਜਾ ਸਕਦੀਆਂ ਹਨ।
ਉਨ੍ਹਾਂ ਕਿਹਾ ਕਿ ਗਰਾਮ ਪੰਚਾਇਤ ਦੀ ਸਮਾਂ ਸੀਮਾ ਫਰਵਰੀ 2024 ਵਿੱਚ ਖਤਮ ਹੋ ਗਈ ਸੀ ਪਰ ਲੋਕ ਸਭਾ ਚੋਣਾਂ ਕਾਰਨ ਚੋਣਾਂ ਵਿੱਚ ਦੇਰੀ ਹੋਈ। ਪੰਚਾਇਤੀ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਇਸ ਵਾਰ ਚੋਣ ਬੈਲਟ ਬਾਕਸ ਰਾਹੀਂ ਕਰਵਾਈ ਜਾਵੇਗੀ। ਪੰਚ ਅਤੇ ਸਰਪੰਚ ਲਈ 100 ਰੁਪਏ ਨਾਮਜ਼ਦਗੀ ਫੀਸ ਅਦਾ ਕਰਨੀ ਪਵੇਗੀ। SC BC ਨੂੰ 50 ਫੀਸਦੀ ਛੋਟ ਹੈ। ਸਰਪੰਚ ਦੀ ਖਰਚ ਹੱਦ 30 ਹਜ਼ਾਰ ਰੁਪਏ ਤੋਂ ਵਧਾ ਕੇ 40 ਹਜ਼ਾਰ ਰੁਪਏ ਅਤੇ ਪੰਚ ਦੀ ਖਰਚ ਦੀ ਹੱਦ 20 ਹਜ਼ਾਰ ਰੁਪਏ ਤੋਂ ਵਧਾ ਕੇ 30 ਹਜ਼ਾਰ ਰੁਪਏ ਕਰ ਦਿੱਤੀ ਗਈ ਹੈ। ਇਸ ਦਾ ਧਿਆਨ ਰੱਖਣ ਲਈ ਰਿਟਰਨਿੰਗ ਅਫ਼ਸਰਾਂ ਦੀ ਡਿਊਟੀ ਲਾਈ ਗਈ ਹੈ।