ਮਾਪਿਆਂ ਦੇ ਇਕਲੌਤੇ ਪੁੱਤ ਦੀ ਕੈਨੇਡਾ ‘ਚ ਮੌਤ

ਚੰਡੀਗੜ੍ਹ ਪੰਜਾਬ

ਮਾਪਿਆਂ ਦੇ ਇਕਲੌਤੇ ਪੁੱਤ ਦੀ ਕੈਨੇਡਾ ‘ਚ ਮੌਤ


ਨਾਭਾ, 25 ਸਤੰਬਰ,ਬੋਲੇ ਪੰਜਾਬ ਬਿਊਰੋ :


ਨਾਭਾ ਦੀ ਸਬ ਤਹਿਸੀਲ ਭਾਦਸੋਂ ਦੇ ਰਹਿਣ ਵਾਲੇ 28 ਸਾਲਾ ਨੌਜਵਾਨ ਗੁਰਵਿੰਦਰ ਸਿੰਘ ਉਰਫ ਮਨੀ ਦੀ ਕੈਨੇਡਾ ‘ਚ ਮੌਤ ਹੋ ਗਈ।ਉਹ 9 ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ ਅਤੇ ਕੰਮ ਦੌਰਾਨ ਦਿਲ ਦਾ ਦੌਰਾ ਪੈਣ ਕਾਰਣ ਉਸ ਦੀ ਮੌਤ ਹੋ ਗਈ।ਗੁਰਵਿੰਦਰ ਸਿੰਘ ਪਰਿਵਾਰ ਦਾ ਇਕਲੌਤਾ ਪੁੱਤ ਸੀ
ਮਾਪਿਆਂ ਨੇ 20 ਲੱਖ ਰੁਪਏ ਦਾ ਕਰਜ਼ਾ ਚੁੱਕ ਕੇ ਗੁਰਵਿੰਦਰ ਨੂੰ ਕੈਨੇਡਾ ਭੇਜਿਆ ਸੀ।
 ਪਰਿਵਾਰਿਕ ਮੈਂਬਰਾਂ ਨੇ ਮੰਗ ਕੀਤੀ ਕਿ ਉਨ੍ਹਾਂ ਦੇ ਪੁੱਤ ਦੀ ਲਾਸ਼ ਨੂੰ ਭਾਰਤ ਲਿਆਂਦਾ ਜਾਵੇ ਤਾਂ ਜੋ ਉਹ ਆਖਰੀ ਸਮੇਂ ਆਪਣੇ ਰੀਤੀ ਰਿਵਾਜ਼ਾਂ ਨਾਲ ਪੁੱਤ ਦਾ ਸਸਕਾਰ ਕਰ ਸਕਣ।
ਪਿਤਾ ਸੁਖਦੇਵ ਸਿੰਘ ਨੇ ਦੱਸਿਆ ਕਿ ਗੁਰਵਿੰਦਰ ਸਿੰਘ 9 ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ। ਉਨ੍ਹਾਂ ਦੀ ਨੂੰਹ ਵੀ ਪਿਛਲੇ ਦੋ ਸਾਲਾਂ ਤੋਂ ਕੈਨੇਡਾ ਵਿਖੇ ਸਟੱਡੀ ਕਰ ਰਹੀ ਹੈ ਅਤੇ ਉਸ ਵੱਲੋਂ ਹੀ ਗੁਰਵਿੰਦਰ ਨੂੰ ਵਰਕ ਪਰਮਿਟ ‘ਤੇ ਬੁਲਾਇਆ ਗਿਆ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।