ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਦੀ ਵੋਟਿੰਗ ਜਾਰੀ
ਸ਼੍ਰੀਨਗਰ, 25 ਸਤੰਬਰ ,ਬੋਲੇ ਪੰਜਾਬ ਬਿਊਰੋ :
ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ‘ਚ 6 ਜ਼ਿਲਿਆਂ ਦੀਆਂ 26 ਵਿਧਾਨ ਸਭਾ ਸੀਟਾਂ ‘ਤੇ ਸਵੇਰੇ 7 ਵਜੇ ਸ਼ੁਰੂ ਹੋਈ ਵੋਟਿੰਗ ਜਾਰੀ ਹੈ। ਸ਼ਾਮ 5 ਵਜੇ ਤੱਕ 25.78 ਲੱਖ ਵੋਟਰ ਆਪਣੀ ਵੋਟ ਪਾ ਸਕਣਗੇ।ਦੂਜੇ ਪੜਾਅ ਦੀਆਂ 26 ਸੀਟਾਂ ਵਿੱਚੋਂ 15 ਸੀਟਾਂ ਕੇਂਦਰੀ ਕਸ਼ਮੀਰ ਅਤੇ 11 ਸੀਟਾਂ ਜੰਮੂ ਦੀਆਂ ਹਨ। ਚੋਣ ਕਮਿਸ਼ਨ ਮੁਤਾਬਕ ਦੂਜੇ ਪੜਾਅ ‘ਚ 239 ਉਮੀਦਵਾਰ ਮੈਦਾਨ ‘ਚ ਹਨ। ਇਨ੍ਹਾਂ ਵਿੱਚੋਂ 233 ਪੁਰਸ਼ ਅਤੇ 6 ਔਰਤਾਂ ਹਨ।
ਦੂਜੇ ਪੜਾਅ ਵਿੱਚ 131 ਉਮੀਦਵਾਰ ਕਰੋੜਪਤੀ ਹਨ ਅਤੇ 49 ਵਿਰੁੱਧ ਅਪਰਾਧਿਕ ਮਾਮਲੇ ਦਰਜ ਹਨ। ਜੰਮੂ-ਕਸ਼ਮੀਰ ਦੇ ਭਾਜਪਾ ਪ੍ਰਧਾਨ ਰਵਿੰਦਰ ਰੈਨਾ ਨੇ ਆਪਣੀ ਜਾਇਦਾਦ ਸਿਰਫ 1,000 ਰੁਪਏ ਦੱਸੀ ਹੈ।
ਸਾਬਕਾ ਮੁੱਖ ਮੰਤਰੀ ਅਤੇ ਨੈਸ਼ਨਲ ਕਾਨਫਰੰਸ ਦੇ ਉਪ ਪ੍ਰਧਾਨ ਉਮਰ ਅਬਦੁੱਲਾ ਗੰਦਰਬਲ ਅਤੇ ਬੇਰਵਾਹ ਤੋਂ ਚੋਣ ਲੜ ਰਹੇ ਹਨ।