ਸਕੂਲੀ ਬੱਚਿਆਂ ਵਿਚਾਲੇ ਖੂਨੀ ਝੜਪ ਦੌਰਾਨ ਜ਼ਖਮੀ 10ਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ
ਫ਼ਿਰੋਜ਼ਪੁਰ, 26 ਸਤੰਬਰ, ਬੋਲੇ ਪੰਜਾਬ ਬਿਊਰੋ
ਦੋ ਦਿਨ ਪਹਿਲਾਂ ਫ਼ਿਰੋਜ਼ਪੁਰ ਦੇ ਐਮ.ਐਲ.ਐਮ. ਸਕੂਲ ਦੇ ਬਾਹਰ ਸਕੂਲੀ ਬੱਚਿਆਂ ਵਿਚਾਲੇ ਖੂਨੀ ਝੜਪ ਹੋ ਗਈ ਸੀ। ਇਹ ਝੜਪ ਇੰਨੀ ਖ਼ਤਰਨਾਕ ਸੀ ਕਿ ਵਿਦਿਆਰਥੀਆਂ ਨੇ ਕਿਰਪਾਨਾਂ ਦਾ ਸਹਾਰਾ ਵੀ ਲਿਆ। ਇਸ ਦੌਰਾਨ 10ਵੀਂ ਜਮਾਤ ਦਾ ਵਿਦਿਆਰਥੀ ਚਾਹਤਪ੍ਰੀਤ ਸਿੰਘ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਫਿਰੋਜ਼ਪੁਰ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ।ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਮੈਡੀਕਲ ਹਸਪਤਾਲ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਅਤੇ ਬੀਤੀ ਰਾਤ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਸੀ।ਮ੍ਰਿਤਕ ਚਾਹਤਪ੍ਰੀਤ ਸਿੰਘ ਦੇ ਪਿਤਾ ਅਤੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਚਾਹਤਪ੍ਰੀਤ ਦਾ ਆਪਣੀ ਜਮਾਤ ਦੇ ਇੱਕ ਹੋਰ ਬੱਚੇ ਨਾਲ ਮਾਮੂਲੀ ਝਗੜਾ ਹੋਇਆ ਸੀ। ਇਸ ਤੋਂ ਬਾਅਦ ਦੂਜੀ ਧਿਰ ਦੇ ਬੱਚਿਆਂ ਨੇ ਉਸ ‘ਤੇ ਤਲਵਾਰਾਂ ਅਤੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ।ਇਸ ਹਮਲੇ ‘ਚ ਚਾਹਤਪ੍ਰੀਤ ਸਿੰਘ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ, ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੇ ਪਰਿਵਾਰ ਨੇ ਕਾਤਲਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਚਾਹਤਪ੍ਰੀਤ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।