ਭਾਰੀ ਬਾਰਸ਼ ਕਾਰਨ 4 ਲੋਕਾਂ ਦੀ ਮੌਤ
ਮੁੰਬਈ 26 ਸਤੰਬਰ ,ਬੋਲੇ ਪੰਜਾਬ ਬਿਊਰੋ :
ਮੁੰਬਈ ਵਿਚ 5 ਘੰਟਿਆਂ ਦੀ ਤੇਜ਼ ਬਾਰਿਸ਼ ਨੇ 4 ਜਣਿਆਂ ਦੀ ਜਾਨ ਲੈ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਦੇਸ਼ ਦੀ ਆਰਥਿਕ ਰਾਜਧਾਨੀ ‘ਚ ਮੀਂਹ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ। ਭਾਰੀ ਮੀਂਹ ਕਾਰਨ ਕਈ ਉਡਾਣਾਂ ਨੂੰ ਡਾਇਵਰਟ ਕੀਤਾ ਗਿਆ ਹੈ। ਇਸ ਦੇ ਨਾਲ ਹੀ BMC ਯਾਨੀ ਬ੍ਰਿਹਨਮੁੰਬਈ ਨਗਰ ਨਿਗਮ ਨੇ ਵੀ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਬੁੱਧਵਾਰ ਨੂੰ ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਮੁੰਬਈ ਨੂੰ ਦੋ ਦਿਨਾਂ ਤੱਕ ਮੀਂਹ ਤੋਂ ਰਾਹਤ ਮਿਲਣ ਦੀ ਸੰਭਾਵਨਾ ਨਹੀਂ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਮੁੰਬਈ ‘ਚ ਭਾਰੀ ਮੀਂਹ ਦੌਰਾਨ 4 ਲੋਕਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਵਿੱਚ ਦੋ ਔਰਤਾਂ ਵੀ ਸ਼ਾਮਲ ਹਨ। ਦੱਸਿਆ ਜਾ ਰਿਹਾ ਹੈ ਕਿ ਅੰਧੇਰੀ ਈਸਟ ‘ਚ ਇਕ 45 ਸਾਲਾ ਔਰਤ ਦੀ ਨਾਲੇ ‘ਚ ਡਿੱਗਣ ਨਾਲ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਕਲਿਆਣ ਵਿੱਚ ਪੱਥਰ ਦੀਆਂ ਖਾਣਾਂ ਵਿੱਚ ਕੰਮ ਕਰ ਰਹੇ ਦੋ ਲੋਕਾਂ ਦੀ ਜਾਨ ਚਲੀ ਗਈ। ਇਨ੍ਹਾਂ ਤੋਂ ਇਲਾਵਾ ਜ਼ੈਨੀਥ ਵਾਟਰਫਾਲ ‘ਚ ਡੁੱਬਣ ਕਾਰਨ ਇਕ ਔਰਤ ਦੀ ਵੀ ਮੌਤ ਹੋ ਗਈ ਹੈ।