ਸਾਬਕਾ ਕੌਂਸਲਰ ਅਤੇ ਸੀਨੀਅਰ ਕਾਂਗਰਸੀ ਆਗੂ ਗ੍ਰਿਫਤਾਰ
ਜਲੰਧਰ, 26 ਸਤੰਬਰ,ਬੋਲੇ ਪੰਜਾਬ ਬਿਊਰੋ :
ਸਾਬਕਾ ਕੌਂਸਲਰ ਅਤੇ ਸੀਨੀਅਰ ਕਾਂਗਰਸੀ ਆਗੂ ਵਿਜੇ ਦਕੋਹਾ ਨੂੰ ਸਿਟੀ ਪੁਲਸ ਨੇ ਜਲੰਧਰ ‘ਚ ਗ੍ਰਿਫਤਾਰ ਕਰ ਲਿਆ ਹੈ। ਇਸ ਗੱਲ ਦੀ ਪੁਸ਼ਟੀ ਥਾਣਾ ਰਾਮਾਮੰਡੀ ਦੇ ਐਸਐਚਓ ਪਰਮਿੰਦਰ ਸਿੰਘ ਥਿੰਦ ਨੇ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਜੇ ਦਕੋਹਾ ਨੂੰ ਕਿਸੇ ਜ਼ਮੀਨੀ ਵਿਵਾਦ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਦਕੋਹਾ ਵਿੱਚ ਇੱਕ ਡੇਰੇ ਦੀ ਜ਼ਮੀਨ ਨੂੰ ਲੈ ਕੇ ਕਾਫੀ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। ਇਸੇ ਮਾਮਲੇ ਵਿੱਚ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਕਤ ਜ਼ਮੀਨ ਸਬੰਧੀ ਕੇਸ ਅਦਾਲਤ ਵਿੱਚ ਚੱਲ ਰਿਹਾ ਸੀ ਪਰ ਫਿਰ ਵੀ ਵਿਜੇ ਦਕੋਹਾ ਵੱਲੋਂ ਉਕਤ ਜ਼ਮੀਨ ’ਤੇ ਉਸਾਰੀ ਕੀਤੀ ਜਾ ਰਹੀ ਸੀ। ਇਸ ਸ਼ਿਕਾਇਤ ਤੋਂ ਬਾਅਦ ਪੁਲਸ ਨੇ ਜਾਂਚ ਕੀਤੀ ਅਤੇ ਫਿਰ ਵਿਜੇ ਦਕੋਹਾ ਨੂੰ ਗ੍ਰਿਫਤਾਰ ਕਰ ਲਿਆ।