ਮੁੱਖ ਮੰਤਰੀ ਭਗਵੰਤ ਮਾਨ ਫੋਰਟਿਸ ਹਸਪਤਾਲ ‘ਚ ਦਾਖਲ
ਚੰਡੀਗੜ੍ਹ, 26 ਸਤੰਬਰ,ਬੋਲੇ ਪੰਜਾਬ ਬਿਊਰੋ :
ਮੁੱਖ ਮੰਤਰੀ ਭਗਵੰਤ ਮਾਨ ਨੂੰ ਨਿਯਮਿਤ ਸਿਹਤ ਜਾਂਚ ਲਈ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੀ ਸਿਹਤ ਹੁਣ ਠੀਕ ਹੈ। ਕੁਝ ਹੋਰ ਜ਼ਰੂਰੀ ਟੈਸਟਾਂ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਜਾਵੇਗੀ।
ਹਾਲਾਂਕਿ, ਤਾਜ਼ਾ ਸਿਹਤ ਅਪਡੇਟ ਦੇ ਅਨੁਸਾਰ, ਸੀਐਮ ਭਗਵੰਤ ਮਾਨ ਦੀ ਸਿਹਤ ਠੀਕ ਹਨ ਅਤੇ ਲੋੜੀਂਦੇ ਮੈਡੀਕਲ ਟੈਸਟਾਂ ਨੂੰ ਪੂਰਾ ਕਰਨ ਤੋਂ ਬਾਅਦ ਛੁੱਟੀ ਦਿੱਤੀ ਜਾਵੇਗੀ।
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੇ ਐਕਸ (ਪਹਿਲਾਂ ਟਵਿੱਟਰ) ‘ਤੇ ਪੋਸਟ ਪਾਉਂਦਿਆਂ ਲਿਖਿਆ ਕਿ ਦੇਰ ਰਾਤ ਮੁੱਖ ਮੰਤਰੀ ਸਾਬ੍ਹ ਨੂੰ ਐਮਰਜੈਂਸੀ ਫੋਰਟਿਸ ਮੋਹਾਲੀ ਲਿਜਾਣਾ ਪਿਆ।ਉਨ੍ਹਾਂ ਲਿਖਿਆ,ਜਲਦੀ ਠੀਕ ਹੋ ਜਾਓ ਭਗਵੰਤ ਮਾਨ ਜੀ। ਮੈਨੂੰ ਉਮੀਦ ਹੈ ਕਿ ਸਭ ਠੀਕ ਹੈ।”