ਕੈਨੇਡਾ ‘ਚ 950 ਪੰਜਾਬੀ ਵਿਦਿਆਰਥੀ ਗ੍ਰਿਫਤਾਰ
ਓਟਵਾ, 27 ਸਤੰਬਰ,ਬੋਲੇ ਪੰਜਾਬ ਬਿਊਰੋ :
ਬ੍ਰਿਟਿਸ਼ ਕੋਲੰਬੀਆ (ਬੀ. ਸੀ.), ਕੈਨੇਡਾ ਵਿਚ ਬਾਰਡਰ ਸਕਿਓਰਿਟੀ ਏਜੰਸੀ ਨੇ 187 ਟਿਕਾਣਿਆਂ ‘ਤੇ ਛਾਪੇਮਾਰੀ ਕਰਕੇ 950 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ ਜੋ ਨਿਯਮਾਂ ਤੋਂ ਘੱਟ ਤਨਖਾਹ ‘ਤੇ ਗੈਰ-ਕਾਨੂੰਨੀ ਤੌਰ ‘ਤੇ ਕੰਮ ਕਰ ਰਹੇ ਸਨ। ਇਹ ਸਾਰੇ ਨੌਜਵਾਨ ਭਾਰਤ ਖਾਸ ਕਰਕੇ ਪੰਜਾਬ ਨਾਲ ਸਬੰਧਤ ਹਨ। ਹੁਣ ਇਨ੍ਹਾਂ ਨੌਜਵਾਨਾਂ ਲਈ ਕੈਨੇਡਾ ਵਿੱਚ ਪਰਮਾਨੈਂਟ ਰੈਜ਼ੀਡੈਂਸੀ (ਪੀ.ਆਰ.) ਹਾਸਲ ਕਰਨਾ ਮੁਸ਼ਕਲ ਹੋ ਸਕਦਾ ਹੈ ਕਿਉਂਕਿ ਉਨ੍ਹਾਂ ਦੇ ਰਿਕਾਰਡ ਵਿੱਚ ਨਕਾਰਾਤਮਕ ਟਿੱਪਣੀਆਂ ਦਰਜ ਕੀਤੀਆਂ ਗਈਆਂ ਹਨ।
ਸੀਮਾ ਸੁਰੱਖਿਆ ਵੱਲੋਂ ਫੜੇ ਗਏ ਇਹ ਨੌਜਵਾਨ 185 ਤੋਂ ਵੱਧ ਅਦਾਰਿਆਂ ਵਿੱਚ ਕੰਮ ਕਰਦੇ ਸਨ ਜੋ ਕਿ ਇਨ੍ਹਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਰੁਜ਼ਗਾਰ ਦੇ ਰਹੇ ਸਨ। ਇਨ੍ਹਾਂ ਅਦਾਰਿਆਂ ‘ਤੇ ਲੱਖਾਂ ਡਾਲਰ ਦਾ ਜੁਰਮਾਨਾ ਲਗਾਇਆ ਗਿਆ ਹੈ।