ਗੈਂਗਸਟਰ ਹਰਵਿੰਦਰ ਸਿੰਘ ਰਿੰਦਾ ਨੇ ਰੀਅਲ ਅਸਟੇਟ ਕਾਰੋਬਾਰੀ ਤੋਂ ਮੰਗੀ 1 ਕਰੋੜ ਰੁਪਏ ਦੀ ਫ਼ਿਰੌਤੀ

ਚੰਡੀਗੜ੍ਹ ਪੰਜਾਬ

ਗੈਂਗਸਟਰ ਹਰਵਿੰਦਰ ਸਿੰਘ ਰਿੰਦਾ ਨੇ ਰੀਅਲ ਅਸਟੇਟ ਕਾਰੋਬਾਰੀ ਤੋਂ ਮੰਗੀ 1 ਕਰੋੜ ਰੁਪਏ ਦੀ ਫ਼ਿਰੌਤੀ


ਅੰਮ੍ਰਿਤਸਰ, 27 ਸਤੰਬਰ,ਬੋਲੇ ਪੰਜਾਬ ਬਿਊਰੋ :


ਗੈਂਗਸਟਰ ਹਰਵਿੰਦਰ ਸਿੰਘ ਰਿੰਦਾ ਨੇ ਥਾਣਾ ਕੰਬੋਅ ਅਧੀਨ ਪੈਂਦੇ 25 ਨਿਊ ਅਨਮੋਲ ਇਨਕਲੇਵ ਰਾਮਤੀਰਥ ਰੋਡ ਦੇ ਰੀਅਲ ਅਸਟੇਟ ਕਾਰੋਬਾਰੀ ਕਮਲ ਕੁਮਾਰ ਉਰਫ਼ ਬੋਰੀ ਤੋਂ 1 ਕਰੋੜ ਰੁਪਏ ਦੀ ਫ਼ਿਰੌਤੀ ਦੀ ਮੰਗ ਕੀਤੀ ਹੈ। ਗੈਂਗਸਟਰ ਨੇ ਧਮਕੀ ਦਿੱਤੀ ਹੈ ਕਿ ਜੇਕਰ ਉਸ ਨੂੰ ਪੈਸੇ ਨਾ ਦਿੱਤੇ ਗਏ ਤਾਂ ਉਹ ਉਸ ਦੇ ਪਰਿਵਾਰ ਨੂੰ ਮਾਰ ਦੇਵੇਗਾ। ਥਾਣਾ ਕੰਬੋਅ ਪੁਲਿਸ ਨੇ ਗੈਂਗਸਟਰ ਹਰਵਿੰਦਰ ਸਿੰਘ ਉਰਫ਼ ਰਿੰਦਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਕਮਲ ਕੁਮਾਰ ਉਰਫ਼ ਬੋਰੀ ਦਾ ਕਹਿਣਾ ਹੈ ਕਿ ਉਹ ਰੀਅਲ ਅਸਟੇਟ ਦਾ ਕੰਮ ਕਰਦਾ ਹੈ। 13 ਸਤੰਬਰ 2024 ਨੂੰ ਉਸ ਦੇ ਮੋਬਾਈਲ ਨੰਬਰ ’ਤੇ ਵਿਦੇਸ਼ੀ ਨੰਬਰ ਤੋਂ ਰਾਤ 8.59 ਵਜੇ ਇਕ ਵ੍ਹਟਸਐਪ ਕਾਲ ਆਈ ਅਤੇ ਸਾਹਮਣੇ ਤੋਂ ਆਵਾਜ਼ ਆਈ ਕਿ ਉਹ ਰਿੰਦਾ ਫੋਨ ਕਰ ਰਿਹਾ ਹੈ। ਉਸ ਨੇ ਕਿਹਾ ਕਿ ਜਦੋਂ ਤੋਂ ਮੁਹਾਲੀ ਦਾ ਵੱਡਾ ਕਾਂਡ ਕੀਤਾ ਹੈ, ਉਦੋਂ ਤੋਂ ਹੀ ਉਸ ਦੇ ਕਰਿੰਦੇ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਹਨ। ਉਸ ਦੇ ਗੁਰਗਿਆਂ ਨੂੰ ਪੈਸਿਆਂ ਦੀ ਲੋੜ ਹੈ ਤੇ ਇਸ ਲੋੜ ਨੂੰ ਪੂਰਾ ਕਰਨ ਲਈ ਉਨ੍ਹਾਂ ਨੂੰ 1 ਕਰੋੜ ਰੁਪਏ ਦਿਓ। ਕਮਲ ਨੇ ਉਸ ਨੂੰ ਬਹੁਤ ਮਿੰਨਤਾਂ ਕੀਤੀਆਂ ਤੇ ਆਪਣੀ ਮਜਬੂਰੀ ਦੱਸੀ, ਪਰ ਉਹ ਨਹੀਂ ਮੰਨਿਆ। ਰਿੰਦਾ ਨੇ ਉਸ ਨੂੰ ਕਿਹਾ ਕਿ ਜੇ ਲੋੜ ਪੂਰੀ ਨਹੀਂ ਕੀਤੀ ਤਾਂ ਉਹ ਜਾਣਦਾ ਹੈ ਕਿ ਅਸੀਂ ਪਰਿਵਾਰਾਂ ਨੂੰ ਤਬਾਹ ਕਰ ਦਿੰਦੇ ਹਾਂ। ਉਹ ਉਸ ਨੂੰ ਆਪਣੀ ਬੇਵਸੀ ਬਾਰੇ ਦੱਸਦਾ ਰਿਹਾ, ਪਰ ਉਨ੍ਹਾਂ ਨੇ ਉਸ ਦੀ ਇਕ ਨਾ ਸੁਣੀ ਤੇ ਕਿਹਾ ਕਿ ਹੈਪੀ ਪਸ਼ੀਆ ਉਸ ਦਾ ਆਦਮੀ ਹੈ ਅਤੇ ਉਹ ਉਸ ਨਾਲ ਸੰਪਰਕ ਕਰ ਲਵੇ। ਇਹ ਕਹਿ ਕੇ ਰਿੰਦਾ ਨੇ ਫੋਨ ਕੱਟ ਦਿੱਤਾ। ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।