ਜਲੰਧਰ ‘ਚ ਨਾਬਾਲਗ ਨਾਲ ਜਬਰ-ਜ਼ਨਾਹ ਤੋਂ ਬਾਅਦ ਕਤਲ ਕਰਨ ਵਾਲੇ ਵਿਅਕਤੀ ਨੂੰ ਕੋਰਟ ਨੇ ਸੁਣਾਈ ਫਾਂਸੀ ਦੀ ਸਜ਼ਾ

ਚੰਡੀਗੜ੍ਹ ਪੰਜਾਬ

ਜਲੰਧਰ ‘ਚ ਨਾਬਾਲਗ ਨਾਲ ਜਬਰ-ਜ਼ਨਾਹ ਤੋਂ ਬਾਅਦ ਕਤਲ ਕਰਨ ਵਾਲੇ ਵਿਅਕਤੀ ਨੂੰ ਕੋਰਟ ਨੇ ਸੁਣਾਈ ਫਾਂਸੀ ਦੀ ਸਜ਼ਾ


ਜਲੰਧਰ, 27 ਸਤੰਬਰ,ਬੋਲੇ ਪੰਜਾਬ ਬਿਊਰੋ :


ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਵਧੀਕ ਸੈਸ਼ਨ ਜੱਜ ਅਰਚਨਾ ਕੰਬੋਜ ਦੀ ਅਦਾਲਤ ਨੇ ਨਾਬਾਲਗ ਲੜਕੀ ਨਾਲ ਜਬਰ-ਜ਼ਨਾਹ ਕਰਕੇ ਉਸ ਦੀ ਲਾਸ਼ ਨੂੰ ਰੇਤ ਦੀਆਂ ਬੋਰੀਆਂ ਹੇਠ ਦੱਬਣ ਦੇ ਦੋਸ਼ ਹੇਠ ਦੋਸ਼ੀ ਨੂੰ ਮੌਤ ਦੀ ਸਜ਼ਾ ਸੁਣਾਈ ਹੈ।  ਦੋਸ਼ ਸਾਬਤ ਹੋਣ ‘ਤੇ ਦੋਸ਼ੀ ਗੁਰਪ੍ਰੀਤ ਗੋਪੀ ਵਾਸੀ ਰੁੜਕੀ ਨੂੰ ਫਾਂਸੀ ਦੀ ਸਜ਼ਾ ਅਤੇ 50 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ਸੁਣਾਇਆ ਹੈ।
ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਸਾਲ 2021 ਵਿੱਚ ਥਾਣਾ ਗੁਰਾਇਆ ਵਿੱਚ ਮੁਲਜ਼ਮ ਖ਼ਿਲਾਫ਼ ਐਫਆਈਆਰ ਨੰਬਰ 23 ਦਰਜ ਕੀਤੀ ਗਈ ਸੀ। ਦਰਜ ਕਰਵਾਈ ਗਈ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਜਦੋਂ 13 ਸਾਲਾ ਲੜਕੀ ਘਰ ਦੇ ਬਾਹਰ ਖੇਡ ਰਹੀ ਸੀ ਤਾਂ ਦੋਸ਼ੀ ਉਸ ਨੂੰ ਆਪਣੇ ਘਰ ਲੈ ਗਿਆ। ਇਸ ਦੌਰਾਨ ਉਸ ਨੇ ਲੜਕੀ ਨਾਲ ਜਬਰ-ਜ਼ਨਾਹ ਕੀਤਾ ਅਤੇ ਉਸ ਦੇ ਸਿਰ ‘ਤੇ ਹਥੌੜੇ ਨਾਲ ਵਾਰ ਕਰਕੇ ਉਸ ਦਾ ਕਤਲ ਕਰ ਦਿੱਤਾ।
ਲਾਸ਼ ਨੂੰ ਖੁਰਦ ਬੁਰਦ ਕਰਨ ਦੀ ਨੀਅਤ ਨਾਲ ਰੇਤ ਦੇ ਬੋਰਿਆਂ ਹੇਠ ਦੱਬ ਦਿੱਤਾ ਗਿਆ। ਪੁਲੀਸ ਨੇ ਲੜਕੀ ਦੀ ਲਾਸ਼ ਅਤੇ ਉਸ ਦੇ ਘਰੋਂ ਹਥੌੜਾ ਬਰਾਮਦ ਕੀਤਾ ਸੀ। ਹਥੌੜੇ ‘ਤੇ ਖੂਨ ਲੱਗਿਆ ਹੋਇਆ ਸੀ, ਜਿਸ ਤੋਂ ਬਾਅਦ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਸੀ, ਜਦਕਿ ਇਸ ਮਾਮਲੇ ‘ਚ ਗੁਰਪ੍ਰੀਤ ਗੋਪੀ ਦੇ ਚਾਚੇ ਦੇ ਲੜਕੇ ਵਿਕਾਸ ਨੂੰ ਪਹਿਲਾਂ ਹੀ ਅਦਾਲਤ ਵਲੋਂ ਭਗੌੜਾ ਕਰਾਰ ਦਿੱਤਾ ਜਾ ਚੁੱਕਾ ਹੈ।

Leave a Reply

Your email address will not be published. Required fields are marked *