ਪੰਜਾਬ ‘ਚ ਅਸਲਾ ਲਾਇਸੰਸ ਧਾਰਕਾਂ ਨੂੰ ਅਹਿਮ ਹੁਕਮ ਹੋਏ ਜਾਰੀ

ਚੰਡੀਗੜ੍ਹ ਪੰਜਾਬ

ਪੰਜਾਬ ‘ਚ ਅਸਲਾ ਲਾਇਸੰਸ ਧਾਰਕਾਂ ਨੂੰ ਅਹਿਮ ਹੁਕਮ ਹੋਏ ਜਾਰੀ


ਫ਼ਿਰੋਜ਼ਪੁਰ, 27 ਸਤੰਬਰ,ਬੋਲੇ ਪੰਜਾਬ ਬਿਊਰੋ :


ਜ਼ਿਲ੍ਹਾ ਮੈਜਿਸਟਰੇਟ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਨੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਮੂਹ ਅਸਲਾ ਲਾਇਸੰਸ ਧਾਰਕਾਂ ਨੂੰ 29 ਸਤੰਬਰ, 2024 ਨੂੰ ਸ਼ਾਮ 5 ਵਜੇ ਤੱਕ ਆਪਣੇ ਅਸਲਾ ਨਜ਼ਦੀਕੀ ਥਾਣਿਆਂ ਜਾਂ ਅਸਲਾ ਡੀਲਰਾਂ ਕੋਲ ਜਮ੍ਹਾਂ ਕਰਵਾਉਣ ਲਈ ਵਿਸ਼ੇਸ਼ ਹੁਕਮ ਜਾਰੀ ਕੀਤੇ ਹਨ।
ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਲਈ ਇਹ ਹੁਕਮ ਜਾਰੀ ਕੀਤੇ ਜਾ ਰਹੇ ਹਨ, ਜੋ ਕਿ ਚੋਣਾਂ ਮੁਕੰਮਲ ਹੋਣ ਤੱਕ ਲਾਗੂ ਰਹਿਣਗੇ। 
ਜ਼ਿਕਰਯੋਗ ਹੈ ਕਿ ਪੰਜਾਬ ‘ਚ ਪੰਚਾਇਤੀ ਚੋਣਾਂ ਦਾ ਬਿਗਲ ਵਜ ਗਿਆ ਹੈ। ਸੂਬੇ ਦੀਆਂ 13237 ਗ੍ਰਾਮ ਪੰਚਾਇਤਾਂ ਲਈ 15 ਅਕਤੂਬਰ ਨੂੰ ਵੋਟਾਂ ਪੈਣਗੀਆਂ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।