ਪੰਜਾਬ ਪੁਲਿਸ ਵਲੋਂ ਇਮੀਗ੍ਰੇਸ਼ਨ ਸੈਂਟਰ ‘ਤੇ ਛਾਪਾ, ਕਈ ਗ੍ਰਿਫ਼ਤਾਰ

ਚੰਡੀਗੜ੍ਹ ਪੰਜਾਬ

ਪੰਜਾਬ ਪੁਲਿਸ ਵਲੋਂ ਇਮੀਗ੍ਰੇਸ਼ਨ ਸੈਂਟਰ ‘ਤੇ ਛਾਪਾ, ਕਈ ਗ੍ਰਿਫ਼ਤਾਰ


ਜਲੰਧਰ, 27 ਸਤੰਬਰ,ਬੋਲੇ ਪੰਜਾਬ ਬਿਊਰੋ :


ਸਿਟੀ ਥਾਣਾ ਨੰ. 2 ਦੀ ਪੁਲਸ ਨੇ ਬੱਸ ਸਟੈਂਡ ਨੇੜੇ ਸਥਿਤ ਇਕ ਇਮੀਗ੍ਰੇਸ਼ਨ ਦਫਤਰ ‘ਤੇ ਛਾਪਾ ਮਾਰ ਕੇ ਉਥੋਂ ਕਈ ਦਸਤਾਵੇਜ਼ ਜ਼ਬਤ ਕੀਤੇ ਹਨ। ਜਾਣਕਾਰੀ ਅਨੁਸਾਰ ਉਕਤ ਟਰੈਵਲ ਏਜੰਸੀ ਦੇ ਮਾਲਕ ‘ਤੇ ਕਰੋੜਾਂ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਲੱਗੇ ਹਨ, ਜਿਸ ਕਾਰਨ ਪੁਲਸ ਨੇ ਉਕਤ ਸੈਂਟਰ ‘ਤੇ ਛਾਪਾ ਮਾਰ ਕੇ ਕਈ ਲੋਕਾਂ ਨੂੰ ਕਾਬੂ ਵੀ ਕੀਤਾ ਹੈ।
ਪੁਲੀਸ ਦੀ ਛਾਪੇਮਾਰੀ ਹੁੰਦੇ ਹੀ ਇਮੀਗ੍ਰੇਸ਼ਨ ਦਫ਼ਤਰ ਵਿੱਚ ਹੜਕੰਪ ਮੱਚ ਗਿਆ। ਜ਼ਿਕਰਯੋਗ ਹੈ ਕਿ ਸ਼ਹਿਰ ਦੇ ਕਈ ਫਰਜ਼ੀ ਟਰੈਵਲ ਏਜੰਟਾਂ ਵੱਲੋਂ ਭੋਲੇ-ਭਾਲੇ ਲੋਕਾਂ ਨੂੰ ਠੱਗੀ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ, ਜਿਸ ਸਬੰਧੀ ਪੁਲਸ ਨੂੰ ਸ਼ਿਕਾਇਤਾਂ ਵੀ ਕੀਤੀਆਂ ਜਾ ਚੁੱਕੀਆਂ ਹਨ।
ਜਿਸ ਤੋਂ ਬਾਅਦ ਪੁਲਿਸ ਥਾਣਾ ਡਵੀਜ਼ਨ ਨੰ. 2 ਦੀ ਪੁਲਸ ਨੇ ਉਕਤ ਇਮੀਗ੍ਰੇਸ਼ਨ ਸੈਂਟਰ ‘ਤੇ ਛਾਪਾ ਮਾਰ ਕੇ ਉਥੋਂ ਫਾਈਲਾਂ ਨੂੰ ਜ਼ਬਤ ਕਰਕੇ ਥਾਣੇ ਲਿਜਾਇਆ ਗਿਆ ਹੈ ਅਤੇ ਕਈ ਲੋਕਾਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।