ਰਾਮਗੜ੍ਹੀਆ ਸਭਾ ਮੋਹਾਲੀ ਵਿਖੇ ਮਨਾਏ ਜਾ ਰਹੇ ਭਾਈ ਲਾਲੋ ਜੀ ਦੇ ਜਨਮ ਦਿਹਾੜੇ ਸਬੰਧੀ ਅਰੰਭ ਕੀਤੇ

ਚੰਡੀਗੜ੍ਹ ਪੰਜਾਬ

ਸ੍ਰੀ ਅਖੰਡ ਪਾਠ ਸਾਹਿਬ ਸਮੇਂ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਹਾਜ਼ਰੀ ਲਵਾਈ ਗਈ

ਮੋਹਾਲੀ 27 ਸਤੰਬਰ ,ਬੋਲੇ ਪੰਜਾਬ ਬਿਊਰੋ :


ਲੋਕ ਕਲਿਆਣ ਕੇਂਦਰ ਰਾਮਗੜ੍ਹੀਆ ਸਭਾ (ਰਜਿ:) ਐੱਸ.ਏ.ਐੱਸ. ਨਗਰ ਮੋਹਾਲੀ ਵਿਖੇ ਹਰ ਸਾਲ ਦੀ ਤਰ੍ਹਾਂ ਧੰਨ ਧੰਨ ਸ੍ਰੀ ਗੁਰੂ ਨਾਨਕ ਪਾਤਿਸ਼ਾਹ ਜੀ ਦੇ ਪਹਿਲੇ ਅਨਿੰਨ ਸੇਵਕ ਬ੍ਰਹਮ ਗਿਆਨੀ ਭਾਈ ਲਾਲੋ ਜੀ ਦੇ ਜਨਮ ਸਮਾਗਮ ਸਬੰਧੀ ਅੱਜ ਮਿਤੀ 27-09-2024 ਨੂੰ ਪ੍ਰਧਾਨ ਸੂਰਤ ਸਿੰਘ ਕਲਸੀ ਅਤੇ ਸਮੂਹ ਪ੍ਰਬੰਧਕ ਕਮੇਟੀ ਵੱਲੋਂ ਅਖੰਡ ਪਾਠ ਸਾਹਿਬ ਅਰੰਭ ਕੀਤੇ ਗਏ। ਜਿਨ੍ਹਾਂ ਦੇ ਭੋਗ ਮਿਤੀ 29-9-2024 ਨੂੰ ਪਾਏ ਜਾਣਗੇ ਅਤੇ ਮਹਾਨ ਕੀਰਤਨ ਦਰਬਾਰ ਸਜਾਇਆ ਜਾਵੇਗਾ। ਜਿਸ ਵਿੱਚ ਉੱਘੇ ਕਥਾ ਵਾਚਕ ਅਤੇ ਗੁਰੂ ਘਰ ਦੇ ਕੀਰਤਨੀਏ ਹਾਜ਼ਰੀਆਂ ਭਰਨਗੇ। ਇਸ ਦਿਹਾੜੇ ਤੇ ਜਿੱਥੇ ਬ੍ਰਹਮ ਗਿਆਨੀ ਭਾਈ ਲਾਲੋ ਜੀ ਦੀ ਜੀਵਨੀ ਤੇ ਕਥਾ ਵਿਚਾਰਾਂ ਹੋਣਗੀਆਂ ਉੱਥੇ ਹੀ ਭਾਈ ਕੁਲਦੀਪ ਸਿੰਘ ਜੀ ਹਜ਼ੂਰੀ ਰਾਗੀ ਜੱਥਾ, ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮਿ੍ਰਤਸਰ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਸਭਾ ਦੇ ਜਨਰਲ ਸਕੱਤਰ ਸ. ਬਿਕਰਮਜੀਤ ਸਿੰਘ ਹੂੰਜਣ ਨੇ ਦੱਸਿਆ ਕਿ ਪੋ੍ਰਗਰਾਮ ਦੇ ਅਰੰਭਤਾ ਵਾਲੇ ਦਿਨ ਮਾਣਯੋਗ ਸ. ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ, ਵਿਸ਼ੇਸ਼ ਤੌਰ ਤੇ ਹਾਜ਼ਰੀ ਲਗਵਾ ਕੇ ਗਏ ਹਨ। ਉਨ੍ਹਾਂ ਵੱਲੋਂ ਭਵਨ ਵਿਖੇ ਚੱਲ ਰਹੇ ਕਾਰਜਾਂ ਲਈ ਆਪਣੇ ਅਖਤਿਆਰੇ ਕੋਟੇ ਵਿੱਚੋਂ 2 ਲੱਖ ਰੁਪਏ ਦੇਣ ਦਾ ਭਰੋਸਾ ਦਿੱਤਾ ਗਿਆ। ਇਸ ਸਮੇਂ ਸਮੁੱਚੇ ਮੈਂਬਰਾਂ ਅਤੇ ਕਾਰਜਕਾਰੀ ਕਮੇਟੀ ਵੱਲੋਂ ਸੰਧਵਾਂ ਸਾਹਿਬ ਜੀ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਤੇ ਸਭਾ ਦੇ ਪ੍ਰਧਾਨ ਸ. ਸੂਰਤ ਸਿੰਘ ਕਲਸੀ, ਸ. ਦਰਸ਼ਨ ਸਿੰਘ ਕਲਸੀ, ਸ. ਜਸਵੰਤ ਸਿੰਘ ਭੁੱਲਰ, ਸ. ਮਨਜੀਤ ਸਿੰਘ ਮਾਨ, ਸ. ਅਜੀਤ ਸਿੰਘ ਰਨੌਤਾ, ਡਾ: ਸਤਵਿੰਦਰ ਸਿੰਘ ਭੰਵਰਾ, ਸ. ਕਰਮ ਸਿੰਘ ਬਬਰਾ, ਸ. ਨਰਿੰਦਰ ਸਿੰਘ ਸੰਧੂ, ਸ. ਪਰਮਜੀਤ ਸਿੰਘ ਖੁਰਲ, ਸ. ਲਖਵੀਰ ਸਿੰਘ, ਤਰਸੇਮ ਸਿੰਘ ਖੋਖਰ ਹਾਜਰ ਸਨ।

Leave a Reply

Your email address will not be published. Required fields are marked *