ਬਲਾਕ ਰਾਜਪੁਰਾ-2 ਵਿੱਚੋਂ ਰੋਜ਼ਾਨਾ 50 ਦੇ ਕਰੀਬ ਅਧਿਆਪਕ ਸਿਖਲਾਈ ਲੈ ਰਹੇ ਹਨ: ਹਰਪ੍ਰੀਤ ਸਿੰਘ ਬਲਾਕ ਨੋਡਲ ਅਫ਼ਸਰ ਰਾਜਪੁਰਾ-2
ਰਾਜਪੁਰਾ 27 ਸਤੰਬਰ,ਬੋਲੇ ਪੰਜਾਬ ਬਿਊਰੋ :
ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਦੀ ਅਗਵਾਈ ਅਤੇ ਡਿਪਟੀ ਡੀਈਓ ਡਾ: ਰਵਿੰਦਰਪਾਲ ਸਿੰਘ ਦੀ ਦੇਖ-ਰੇਖ ਹੇਠ ਜ਼ਿਲ੍ਹਾ ਪਟਿਆਲਾ ਦੇ ਵੱਖ-ਵੱਖ ਸਿੱਖਿਆ ਬਲਾਕਾ ਵਿੱਚ ਬਲਾਕ ਨੋਡਲ ਅਫ਼ਸਰਾਂ ਅਤੇ ਬਲਾਕ ਰਿਸੋਰਸ ਕੋਆਰਡੀਨੇਟਰਾਂ ਵੱਲੋਂ ਸਮਾਜਿਕ ਵਿਗਿਆਨ, ਪੰਜਾਬੀ, ਗਣਿਤ ਅਤੇ ਵਿਗਿਆਨ ਦੇ ਅਧਿਆਪਕਾਂ ਨੂੰ ਇੱਕ ਦਿਨਾ ਵਰਕਸ਼ਾਪ ਵਿੱਚ ਗੁਣਾਤਮਕ ਸਿੱਖਿਆ ਦੇ ਮੁਲਾਂਕਣ ਦੇ ਰੀਵਿਊ ਸੰਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ। ਬਲਾਕ ਨੋਡਲ ਅਫ਼ਸਰ ਹਰਪ੍ਰੀਤ ਸਿੰਘ ਹੈੱਡ ਮਾਸਟਰ ਸਹਸ ਸੈਦਖੇੜੀ ਨੇ ਦੱਸਿਆ ਕਿ ਨਿਪੁੰਨਤਾ ਵਧਾਉਣ ਸੰਬੰਧੀ ਚਲ ਰਹੇ ਪ੍ਰੋਗਰਾਮ ਤਹਿਤ ਬਲਾਕ ਰਾਜਪੁਰਾ-2 ਦੇ ਵੱਖ-ਵੱਖ ਸਕੂਲਾਂ ਵਿੱਚੋਂ ਸਮਾਜਿਕ ਵਿਗਿਆਨ, ਪੰਜਾਬੀ, ਗਣਿਤ ਅਤੇ ਵਿਗਿਆਨ ਵਿਸ਼ੇ ਦੇ ਰੋਜਾਨਾਂ 50 ਦੇ ਕਰੀਬ ਅਧਿਆਪਕ ਅਧਿਆਪਕ ਵਿਭਗ ਦੀਆਂ ਹਦਾਇਤਾਂ ਅਨੁਸਾਰ ਵਰਕਸ਼ਾਪ ਵਿਚ ਭਾਗ ਲੈ ਰਹੇ ਹਨ। ਬਲਾਕ ਰਿਸੋਰਸ ਕੋਆਰਡੀਨੇਟਰ ਜਤਿੰਦਰ ਸਿੰਘ ਸਾਇੰਸ ਮਾਸਟਰ ਅਤੇ ਰਣਜੋਧ ਸਿੰਘ ਮੈਥ ਮਾਸਟਰ ਨੇ ਦੱਸਿਆ ਕੇ 26 ਸਤੰਬਰ ਤੋਂ ਇਹ ਸਿਖਲਾਈ ਦਿੱਤੀਆ ਰਹੀ ਹੈ। ਇਸ ਵਰਕਸ਼ਾਪ ਵਿੱਚ ਭਾਗ ਲੈਣ ਵਾਲੇ ਅਧਿਆਪਕਾਂ ਨੂੰ ਸੰਗੀਤਾ ਵਰਮਾ ਸਕੂਲ ਇੰਚਾਰਜ ਸਹਸ ਰਾਜਪੁਰਾ ਟਾਊਨ ਨੇ ਜੀ ਆਇਆਂ ਕਿਹਾ।ਇਸ ਮੌਕੇ ਸਿਖਲਾਈ ਪ੍ਰਾਪਤ ਕਰ ਰਹੇ ਅਧਿਆਪਕਾਂ ਨੇ ਵਿਭਾਗ ਵੱਲੋਂ ਭੇਜੀਆਂ ਜਾ ਰਹੀਆਂ ਪ੍ਰੈਕਟਿਸ ਸ਼ੀਟਾਂ ਅਤੇ ਇਹਨਾਂ ਦੀ ਗੁਣਵੱਤਾ ਤੇ ਚਰਚਾ ਵੀ ਕੀਤੀ। ਇਸ ਮੌਕੇ ਅਧਿਆਪਕਾਂ ਤੋਂ ਇਲਾਵਾ ਹਰਜੀਤ ਕੌਰ, ਰਾਜਿੰਦਰ ਸਿੰਘ ਚਾਨੀ ਸਕਾਊਟ ਮਾਸਟਰ, ਸਿਕੰਦਰ ਸਿੰਘ ਜਲਾਲਪੁਰ ਰਿਸੋਰਸ ਪਰਸਨ ਵੀ ਮੌਜੂਦ ਸਨ।