ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਾਨੀ ਸੱਜਣ ਵੱਲੋਂ ”ਵਿਨਟੇਜ ਲੁਕ ਬੈਟਰੀ ਕਾਰ” ਭੇਂਟ

ਚੰਡੀਗੜ੍ਹ ਪੰਜਾਬ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਾਨੀ ਸੱਜਣ ਵੱਲੋਂ ”ਵਿਨਟੇਜ ਲੁਕ ਬੈਟਰੀ ਕਾਰ” ਭੇਂਟ


ਮੁਹਾਲੀ 28 ਸਤੰਬਰ ,ਬੋਲੇ ਪੰਜਾਬ ਬਿਊਰੋ :

ਇੱਥੋਂ ਨੇੜਲੇ ਪਿੰਡ ਸੋਹਾਣਾ ਵਿੱਚ ਸਥਿੱਤ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਾਨੀ ਸੱਜਣ ਵੱਲੋਂ ਕਾਰ ਸੇਵਾ ਲਈ ”ਵਿਨਟੇਜ ਲੁਕ ਬੈਟਰੀ ਕਾਰ ” ਭੇਂਟ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਦਾਨੀ ਸੱਜਣ ਵਲੋ ਆਪਣੇ ਪਰਿਵਾਰ ਸਮੇਤ ਹਾਜ਼ਰ ਹੋ ਕੇ ਇਹ ਬੈਟਰੀ ਕਾਰ ਗੁਰਦੁਆਰਾ ਸਾਹਿਬ ਵਿਖੇ ਭੇਂਟ ਕਰਕੇ ਚਾਬੀ ਪ੍ਰਬੰਧਕ ਕਮੇਟੀ ਨੂੰ ਦਿੱਤੀ ਗਈ। ਇਸ ਬੈਟਰੀ ਕਾਰ ਦੀ ਕੀਮਤ 3 ਲੱਖ 90 ਹਜ਼ਾਰ ਰੁਪਏ ਦੇ ਕਰੀਬ ਹੈ। ਕਾਰ ਦੀ ਬੈਟਰੀ ਚਾਰਜ਼ ਕਰਨ ਤੋਂ ਬਾਅਦ 70 ਕਿਲੋਮੀਟਰ ਦੇ ਕਰੀਬ ਚੱਲ ਸਕਦੀ ਹੈ। ਪ੍ਰਬੰਧਕ ਕਮੇਟੀ ਵਲੋਂ ਦੇਗ ਸਜਾ ਕੇ ਦਾਨੀ ਸੱਜਣ ਦੀ ਚੜ੍ਹਦੀ ਕਲਾ ਦੀ ਅਰਦਾਸ ਕਰਵਾਈ ਗਈ। ਦਾਨੀ ਸੱਜਣ ਅਤੇ ਉਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਇਸ ਮੌਕੇ ਦੱਸਿਆ ਕਿ ਸ਼ਹੀਦਾਂ ਦੇ ਇਸ ਅਸਥਾਨ ਦੀ ਸੰਗਤਾਂ ਵਿੱਚ ਬਹੁਤ ਮਾਨਤਾ ਹੈ । ਇਸ ਤੋਂ ਪਹਿਲਾਂ ਵੀ ਗੁਪਤ ਅਤੇ ਪ੍ਰਤੱਖ ਦਾਨੀ ਸੱਜਣਾਂ ਵੱਲੋਂ ਸਮੇਂ ਸਮੇਂ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਸਵਾਰਾ ਸਾਹਿਬ ਲਈ 3 ਏਅਰ ਕੰਡੀਸ਼ਨਡ ਬੱਸ, ਕਵਾਲਿਸ, ਸਕਾਰਪਿਓ, 3 ਮਾਰੂਤੀ ਈਕੋ, ਮਾਰੂਤੀ ਵਰਸਾ, ਮਹਿੰਦਰਾ ਮਰਾਜੋ, ਮਹਿੰਦਰਾ ਜਾਇਲੋ ਗੱਡੀਆਂ ਭੇਂਟ ਕੀਤੀਆਂ ਗਈਆਂ ਹਨ । ਕਾਰ ਸੇਵਾ ਵਾਸਤੇ ਗੱਡੀਆਂ ਟਾਟਾ 207, ਟਾਟਾ 709, 2 ਮਹਿੰਦਰਾ ਅਰਜਨ ਟਰੈਕਟਰ, 3 ਸਵਾਰਜ ਟਰੈਕਟਰ, 1 ਫੋਰਡ ਟਰੈਕਟਰ, ਮਹਿੰਦਰਾ ਪਿੱਕ ਅੱਪ, 2 ਮਹਿੰਦਰਾ ਕੈਂਪਰ, ਮਹਿੰਦਰਾ ਯੁਟੀਲਿਟੀ, ਮਹਿੰਦਰਾ ਮਿਨੀ ਟਰੱਕ 3200, ਟਾਟਾ ਐੱਲ ਪੀ. ਟਰੱਕ, ਅਸ਼ੋਕਾ ਲੇਲੈਂਡ ਟਰੱਕ ਅਤੇ ਬੇਅੰਤ ਮਾਇਆ, ਸੋਨਾ ਆਦਿਕ ਭੇਂਟ ਕੀਤਾ ਜਾ ਚੁੱਕਿਆ ਹੈ ।

Leave a Reply

Your email address will not be published. Required fields are marked *