ਪੰਜਾਬ ਦੇ ਇੱਕ ਜ਼ਿਲ੍ਹੇ ‘ਚ ਸਵਾਈਨ ਫਲੂ ਨੂੰ ਲੈ ਕੇ ਐਡਵਾਈਜ਼ਰੀ ਜਾਰੀ
ਰੂਪਨਗਰ, 28 ਸਤੰਬਰ,ਬੋਲੇ ਪੰਜਾਬ ਬਿਊਰੋ :
ਸੂਬੇ ਵਿੱਚ ਵੱਧ ਰਹੇ ਸਵਾਈਨ ਫਲੂ ਦੇ ਮਾਮਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਸਿਵਲ ਸਰਜਨ ਰੂਪਨਗਰ ਡਾ: ਤਰਸੇਮ ਸਿੰਘ ਵੱਲੋਂ ਆਮ ਲੋਕਾਂ ਨੂੰ ਸਵਾਈਨ ਫਲੂ ਸਬੰਧੀ ਜਾਗਰੂਕ ਕਰਨ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਐਡਵਾਈਜ਼ਰੀ ਜਾਰੀ ਕਰਦਿਆਂ ਡਾ: ਸੋਨਾਲੀ ਵੋਹਰਾ ਨੇ ਕਿਹਾ ਕਿ ਸਵਾਈਨ ਫਲੂ ਤੋਂ ਡਰਨ ਦੀ ਨਹੀਂ ਸਗੋਂ ਸਾਵਧਾਨ ਰਹਿਣ ਦੀ ਲੋੜ ਹੈ, ਸਵਾਈਨ ਫਲੂ H1N1 ਵਾਇਰਸ ਨਾਲ ਫੈਲਦਾ ਹੈ।
ਇਸ ਬਿਮਾਰੀ ਦੇ ਮੁੱਖ ਲੱਛਣ ਹਨ ਤੇਜ਼ ਬੁਖਾਰ, ਖਾਂਸੀ, ਜ਼ੁਕਾਮ, ਸਿਰ ਦਰਦ, ਛਿੱਕਾਂ ਆਉਣਾ ਜਾਂ ਨੱਕ ਵਗਣਾ, ਦਸਤ ਅਤੇ ਉਲਟੀਆਂ, ਛਾਤੀ ਵਿੱਚ ਤੇਜ਼ ਦਰਦ, ਬਲੱਡ ਪ੍ਰੈਸ਼ਰ ਘੱਟ ਹੋਣਾ, ਬਲਗ਼ਮ ਵਿੱਚ ਖੂਨ, ਨਹੁੰ ਨੀਲੇ ਪੈਣਾ ਆਦਿ ਹਨ। ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ਵਿੱਚ ਵਿਅਕਤੀ ਨੂੰ ਨਜ਼ਦੀਕੀ ਸਿਹਤ ਕੇਂਦਰ ਵਿੱਚ ਜਾ ਕੇ ਜਾਂਚ ਕਰਵਾਉਣੀ ਚਾਹੀਦੀ ਹੈ ਤਾਂ ਜੋ ਜਲਦੀ ਇਲਾਜ ਹੋ ਸਕੇ।ਇਸ ਦਾ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਬਿਲਕੁਲ ਮੁਫ਼ਤ ਹੈ।