ਮਾਹਿਲਪੁਰ ‘ਚ ਸਕੂਲ ਗਏ ਅਧਿਆਪਕ ਜੋੜੇ ਦੇ ਘਰ ਚੋਰੀ

ਚੰਡੀਗੜ੍ਹ ਪੰਜਾਬ

ਮਾਹਿਲਪੁਰ ‘ਚ ਸਕੂਲ ਗਏ ਅਧਿਆਪਕ ਜੋੜੇ ਦੇ ਘਰ ਚੋਰੀ


ਗੜ੍ਹਸ਼ੰਕਰ, 28 ਸਤੰਬਰ, ਬੋਲੇ ਪੰਜਾਬ ਬਿਊਰੋ :


ਕਸਬਾ ਮਾਹਿਲਪੁਰ ਦੇ ਵਾਰਡ ਨੰਬਰ ਅੱਠ ਲੰਗੇਰੀ ਰੋਡ ਤੋਂ ਚੋਰਾਂ ਨੇ ਇੱਕ ਘਰ ਨੂੰ ਨਿਸ਼ਾਨਾ ਬਣਾ ਕੇ ਹਜ਼ਾਰਾਂ ਰੁਪਏ ਦੀ ਨਕਦੀ ਤੇ ਸੋਨੇ-ਚਾਂਦੀ ਦੇ ਗਹਿਣੇ ਚੋਰੀ ਕਰ ਲਏ। 
ਪ੍ਰਾਪਤ ਜਾਣਕਾਰੀ ਅਨੁਸਾਰ ਮਾਹਿਲਪੁਰ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਕਰਨੈਲ ਸਿੰਘ ਵਾਸੀ ਵਾਰਡ ਨੰਬਰ 08 ਲੰਗੇਰੀ ਰੋਡ ਮਾਹਿਲਪੁਰ ਨੇ ਦੱਸਿਆ ਕਿ ਉਹ ਅਤੇ ਉਸ ਦੀ ਪਤਨੀ ਮਾਹਿਲਪੁਰ ਦੇ ਇੱਕ ਪ੍ਰਾਈਵੇਟ ਸਕੂਲ ਵਿੱਚ ਪੜ੍ਹਾਉਦੇ ਹਨ।
ਉਹ ਅਤੇ ਉਸਦੀ ਪਤਨੀ ਕੰਮ ‘ਤੇ ਗਏ ਹੋਏ ਸਨ ਅਤੇ ਬੱਚੇ ਵੀ ਸਕੂਲ ਗਏ ਹੋਏ ਸਨ। ਫਿਰ ਅਣਪਛਾਤੇ ਚੋਰਾਂ ਨੇ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਘਰ ਦੇ ਤਾਲੇ ਤੋੜੇ ਅਤੇ ਅੰਦਰ ਪਏ ਅਲਮਾਰੀਆਂ ਦੇ ਤਾਲੇ ਵੀ ਤੋੜ ਕੇ 40 ਹਜ਼ਾਰ ਰੁਪਏ ਦੀ ਨਕਦੀ ਅਤੇ ਸੋਨੇ-ਚਾਂਦੀ ਦੇ ਗਹਿਣੇ ਚੋਰੀ ਕਰ ਲਏ। ਜਦੋਂ ਉਹ ਘਰ ਵਾਪਸ ਆਏ ਤਾਂ ਚੋਰੀ ਦੀ ਘਟਨਾ ਬਾਰੇ ਪਤਾ ਲੱਗਾ। ਚੋਰੀ ਦੀ ਘਟਨਾ ਸਬੰਧੀ ਥਾਣਾ ਮਾਹਿਲਪੁਰ ਵਿਖੇ ਸ਼ਿਕਾਇਤ ਦਰਜ ਕਰਵਾਈ ਗਈ ਹੈ। ਜੋ ਮਾਮਲੇ ਦੀ ਜਾਂਚ ਕਰ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।